ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 2 ਮਈ
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਟਵੀਟ ਕਰ ਕੇ ਕਿਹਾ ਹੈ ਕਿ ਹੁਣ ਆਮ ਲੋਕਾਂ ਵਿਚ ਜਾਣ ਦਾ ਵੇਲਾ ਆ ਗਿਆ ਹੈ। ਭਾਜਪਾ, ਕਾਂਗਰਸ ਤੇ ਹੋਰ ਪਾਰਟੀਆਂ ਲਈ ਰਣਨੀਤੀ ਬਣਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਇਹ ਸੰਕੇਤ ਦਿੱਤੇ ਹਨ ਕਿ ਉਹ ਨਵੀਂ ਪਾਰਟੀ ਬਣਾਉਣਗੇ ਜਿਸ ਦੀ ਸ਼ੁਰੂਆਤ ਬਿਹਾਰ ਤੋਂ ਕੀਤੀ ਜਾਵੇਗੀ। ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕਿਸ ਤਾਰੀਖ ਨੂੰ ਸ਼ੁਰੂਆਤ ਕਰਨਗੇ ਪਰ ਉਨ੍ਹਾਂ ਦੇਸ਼ ਦੀ ਜਨਤਾ ਨੂੰ ਅਸਲੀ ਨਾਇਕ ਤੇ ਮਾਲਕ ਦੱਸਿਆ। ਉਹ 5 ਮਈ ਨੂੰ ਪ੍ਰੈਸ ਕਾਨਫਰੰਸ ਕਰ ਕੇ ਅਗਲੇ ਪੜਾਅ ਬਾਰੇ ਜਾਣਕਾਰੀ ਦੇਣਗੇ।