DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ: ਹੁਣ ਸਕੂਲਾਂ ਵਿੱਚ ਕੁੜੀਆਂ ਨੂੰ ਮਿਲਣਗੇ ਮੁਫ਼ਤ ਸੈਨੇਟਰੀ ਪੈਡ

ਨਿਯਮ ਤੋੜਨ ਵਾਲੇ ਸਕੂਲਾਂ ਦੀ ਮਾਨਤਾ ਹੋਵੇਗੀ ਰੱਦ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸੁਪਰੀਮ ਕੋਰਟ ਨੇ ਕੁੜੀਆਂ ਦੀ ਸਿੱਖਿਆ ਅਤੇ ਸਿਹਤ ਸਬੰਧੀ ਇੱਕ ਬੇਹੱਦ ਅਹਿਮ ਫੈਸਲਾ ਸੁਣਾਉਂਦਿਆਂ ‘ਮਾਹਵਾਰੀ ਸਿਹਤ’ (Menstrual Health) ਨੂੰ ਸੰਵਿਧਾਨ ਦੀ ਧਾਰਾ 21 ਤਹਿਤ ‘ਜਿਊਣ ਦੇ ਅਧਿਕਾਰ’ ਦਾ ਅਟੁੱਟ ਅੰਗ ਕਰਾਰ ਦਿੱਤਾ ਹੈ।

ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮੁਫ਼ਤ ‘ਆਕਸੋ-ਬਾਇਓਡੀਗ੍ਰੇਡੇਬਲ’ ਸੈਨੇਟਰੀ ਪੈਡ ਮੁਹੱਈਆ ਕਰਵਾਉਣ।

Advertisement

ਅਦਾਲਤ ਨੇ ਕਿਹਾ ਕਿ ਮਾਹਵਾਰੀ ਦੌਰਾਨ ਸਫਾਈ ਦੇ ਸਾਧਨਾਂ ਦੀ ਘਾਟ ਕੁੜੀਆਂ ਦੀ ਮਾਨ ਮਰਿਆਦਾ ਨੂੰ ਸੱਟ ਮਾਰਦੀ ਹੈ ਅਤੇ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਬਣਦੀ ਹੈ।

Advertisement

ਅਦਾਲਤ ਨੇ ਸਖ਼ਤ ਹਦਾਇਤ ਕੀਤੀ ਕਿ ਹਰ ਸਕੂਲ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਅਤੇ ਸਾਫ਼-ਸੁਥਰੇ ਪਖਾਨੇ ਹੋਣੇ ਚਾਹੀਦੇ ਹਨ, ਜਿੱਥੇ ਪਾਣੀ ਅਤੇ ਸਾਬਣ ਦੀ ਪੂਰੀ ਸਹੂਲਤ ਹੋਵੇ।

ਫੈਸਲੇ ਵਿੱਚ ਸਾਫ਼ ਕਿਹਾ ਗਿਆ ਕਿ ਜੇਕਰ ਕੋਈ ਨਿੱਜੀ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਅਣਗਹਿਲੀ ਲਈ ਸੂਬਾ ਸਰਕਾਰਾਂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੀਆਂ।

ਅਦਾਲਤ ਨੇ ਸਕੂਲਾਂ ਵਿੱਚ ‘ਮਾਹਵਾਰੀ ਸਫ਼ਾਈ ਪ੍ਰਬੰਧਨ ਕਾਰਨਰ’ ਬਣਾਉਣ ਅਤੇ ਇਸ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ ਹਨ, ਤਾਂ ਜੋ ਕੁੜੀਆਂ ਬਿਨਾਂ ਕਿਸੇ ਸ਼ਰਮ ਜਾਂ ਵਿਤਕਰੇ ਦੇ ਬਰਾਬਰੀ ਨਾਲ ਸਿੱਖਿਆ ਹਾਸਲ ਕਰ ਸਕਣ।

Advertisement
×