ਚੰਡੀਗੜ੍ਹ ਦੇ ਸਕੂਲਾਂ ’ਚ 2 ਸਤੰਬਰ ਨੂੰ ਛੁੱਟੀ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਖਰਾਬ ਮੌਸਮ ਦੇ ਚਲਦਿਆਂ 2 ਸਤੰਬਰ ਨੂੰ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਛੁੱਟੀ ਦੇ ਚਲਦਿਆਂ ਸਕੂਲਾਂ ਵਿੱਚ ਅਕਾਦਮਿਕ ਤੌਰ ’ਤੇ ਬੰਦ ਰਹਿਣਗੇ। ਜਦੋਂ ਕਿ ਸਕੂਲਾਂ ਨੂੰ ਗੈਰ...
Advertisement
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਖਰਾਬ ਮੌਸਮ ਦੇ ਚਲਦਿਆਂ 2 ਸਤੰਬਰ ਨੂੰ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਛੁੱਟੀ ਦੇ ਚਲਦਿਆਂ ਸਕੂਲਾਂ ਵਿੱਚ ਅਕਾਦਮਿਕ ਤੌਰ ’ਤੇ ਬੰਦ ਰਹਿਣਗੇ। ਜਦੋਂ ਕਿ ਸਕੂਲਾਂ ਨੂੰ ਗੈਰ ਅਕਾਦਮਿਕ ਉਦੇਸ਼ ਲਈ ਅਧਿਆਪਕਾਂ ਨੂੰ ਬੁਲਾਉਣ ਦੀ ਆਜ਼ਾਦੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਲੰਘੇ ਦਿਨ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 2 ਅਤੇ 3 ਸਤੰਬਰ ਨੂੰ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸੇ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ 2 ਸਤੰਬਰ ਨੂੰ ਸ਼ਹਿਰ ਵਿਚਲੇ ਸਕੂਲਾਂ ਵਿੱਚ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ।
Advertisement
Advertisement