ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਦੇ ਵਿੱਦਿਅਕ ਅਦਾਰਿਆਂ ’ਚ ਅੱਜ ਛੁੱਟੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਧੀਨ ਆਉਂਦੇ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਝੱਜ, ਤਖਤਗੜ੍ਹ ਅਤੇ ਨੰਗਲ ਬਲਾਕਾਂ ਵਿੱਚ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ ਸਰਕਾਰੀ ਤੇ ਪ੍ਰਾਈਵੇਟ ਵਿੱਚ 24 ਨਵੰਬਰ ਨੂੰ ਇੱਕ ਦਿਨ ਦੀ ਛੁੱਟੀ...
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਧੀਨ ਆਉਂਦੇ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਝੱਜ, ਤਖਤਗੜ੍ਹ ਅਤੇ ਨੰਗਲ ਬਲਾਕਾਂ ਵਿੱਚ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ ਸਰਕਾਰੀ ਤੇ ਪ੍ਰਾਈਵੇਟ ਵਿੱਚ 24 ਨਵੰਬਰ ਨੂੰ ਇੱਕ ਦਿਨ ਦੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਆਮਦ ਦੇ ਮੱਦੇਨਜ਼ਰ ਕਰਕੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
Advertisement
Advertisement
×

