ਪੰਜਾਬ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ
ਪੰਜਾਬ ਸਰਕਾਰ ਨੇ ਸੂਬੇ ਵਿੱਚ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ...
Advertisement
ਪੰਜਾਬ ਸਰਕਾਰ ਨੇ ਸੂਬੇ ਵਿੱਚ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਬੰਧਕਾਂ ਦੀ ਹੋਵੇਗੀ। ਇਸ ਲਈ ਉਨ੍ਹਾਂ ਸਾਰਿਆਂ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ।
Advertisement
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਵਿਗੜਦੇ ਹਾਲਾਤ ਕਰਕੇ ਸੂਬਾ ਸਰਕਾਰ ਨੇ ਲੰਘੇ ਦਿਨ ਸਾਰੇ ਸਕੂਲਾਂ ਵਿੱਚ ਵੀ ਛੁੱਟੀਆਂ ਤਿੰਨ ਸਤੰਬਰ ਤੱਕ ਵਧਾ ਦਿੱਤੀਆਂ ਸਨ। ਅੱਜ ਹਾਲਾਤ ਹੋਰ ਨਾਜ਼ੁਕ ਹੁੰਦਿਆਂ ਵੇਖ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਵੀ ਛੁੱਟੀ ਕਰ ਦਿੱਤੀ ਹੈ।
Advertisement
×