DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਵਿੱਚ ਚਿੱਟੇ ਦੀ ਹੋ ਰਹੀ ਹੈ ਹੋਮ ਅਤੇ ਔਨਲਾਈਨ ਡਿਲੀਵਰੀ: Raghav Chadha

 ਸੰਸਦ ਮੈਂਬਰ ਚੱਢਾ ਨੇ ‘ਆਪ’ ਸਰਕਾਰ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
Raghav Chadha (File Photo)
Advertisement

ਭਾਜਪਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਹੱਲਾ ਬੋਲਦਿਆਂ ਕਿਹਾ ਕਿ ‘ਆਪ’ ਹਕੂਮਤ ਦੌਰਾਨ ਪੰਜਾਬ ’ਚ ‘ਚਿੱਟੇ’ ਦੀ ਹੋਮ ਡਿਲੀਵਰੀ ਹੋਣ ਲੱਗੀ ਹੈ ਅਤੇ ਪੰਜਾਬ ’ਚ ਨਸ਼ਿਆਂ ਦੀ ਔਨਲਾਈਨ ਡਿਲਿਵਰੀ ਵੀ ਹੋ ਰਹੀ ਹੈ। ‘ਆਪ’ ਵਿੱਚੋਂ ਭਾਜਪਾ ’ਚ ਸ਼ਾਮਲ ਹੋਏ ਰਾਘਵ ਚੱਢਾ ਨੇ ਸੂਬਾ ਸਰਕਾਰ ਨੂੰ ਘੇਰਿਆ। ਹਾਲਾਂਕਿ ਖ਼ੁਦ ਰਾਘਵ ਚੱਢਾ ਕੁੱਝ ਵਰ੍ਹੇ ਪੰਜਾਬ ਸਰਕਾਰ ਦਾ ਅਹਿਮ ਹਿੱਸਾ ਵੀ ਰਹੇ ਹਨ, ਪ੍ਰੰਤੂ ਚੱਢਾ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ਤੋਂ ਪੰਜਾਬ ’ਚ ਨਸ਼ੇ ਵਿਕ ਰਹੇ ਹਨ ਅਤੇ ਮੌਜੂਦਾ ਸਰਕਾਰ ਦੌਰਾਨ ਨਸ਼ਿਆਂ ਦਾ ਪ੍ਰਕੋਪ ਵਧਿਆ ਹੈ।

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਜਿਸ ਤਰ੍ਹਾਂ ਰਾਸ਼ਨ ਖ਼ਰੀਦਣ ਲਈ ਲੋਕ ਲਾਈਨਾਂ ਵਿੱਚ ਖੜ੍ਹਦੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਨਸ਼ਿਆਂ ਲਈ ਕਤਾਰਾਂ ਲੱਗਦੀਆਂ ਹਨ। ਪੰਜਾਬ ਦੇ ਹਰ ਗਲੀ-ਮਹੱਲੇ ਅਤੇ ਪਿੰਡ-ਪਿੰਡ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਇੱਕ ਪਾਸੇ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਮਜ਼ਦੂਰ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵਾਲ ਕਰਨ ਬਦਲੇ ਮਜ਼ਦੂਰ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਹੋਣਾ ਪਿਆ।

Advertisement

ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਮਾਨਸਿਕ ਤੌਰ ’ਤੇ ਟਾਰਚਰ ਕੀਤਾ ਗਿਆ। ਚੱਢਾ ਨੇ ਕਿਹਾ ਕਿ ਇਸ ਘਟਨਾ ਕਾਰਨ ਹਰ ਪੰਜਾਬੀ ਦਾ ਦਿਲ ਦਹਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਸਵਾਲ ਕਰਨਾ ਵੀ ਅਪਰਾਧ ਬਣ ਗਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਅੱਜ ਜਦੋਂ ਭਾਜਪਾ ਦਾ ਵਫ਼ਦ ਪੀੜਤ ਪਰਿਵਾਰ ਨੂੰ ਮਿਲਣ ਗਿਆ ਤਾਂ ‘ਆਪ’ ਸਰਕਾਰ ਨੇ ਰੁਕਾਵਟਾਂ ਖੜ੍ਹੀਆਂ ਕੀਤੀਆਂ। ‘ਆਪ’ ਦੇ ਆਗੂਆਂ ਅਤੇ ਪ੍ਰਸ਼ਾਸਨ ਨੇ ਰਾਹ ਰੋਕੇ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿੱਚ ਮ੍ਰਿਤਕ ਨੂੰ ਸ਼ਰਧਾਂਜਲੀ ਦੇਣਾ ਵੀ ਗੁਨਾਹ ਹੋ ਗਿਆ ਹੈ।

Advertisement

ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਪ੍ਰੰਤੂ ਜ਼ਮੀਨੀ ਹਕੀਕਤ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੁੱਛਣਾ ਚਾਹੁੰਦੇ ਹਨ ਕਿ ਨਸ਼ਿਆਂ ਦਾ ਮੁੱਦਾ ਹੱਲ ਕਿਉਂ ਨਹੀਂ ਕੀਤਾ ਗਿਆ।

Advertisement
×