ਗ੍ਰਹਿ ਸਕੱਤਰ ਮਨਦੀਪ ਬਰਾੜ ਨੂੰ ਮੁੱਖ ਸਕੱਤਰ ਦੀ ਦਿੱਤੀ ਵਾਧੂ ਜ਼ਿੰਮੇਵਾਰੀ
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਯੂ ਟੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਨੂੰ ਦਿੱਲੀ ਦਾ ਮੁੱਖ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਾਲ 2005 ਦੇ ਹਰਿਆਣਾ ਕਾਡਰ ਦੇ ਆਈ ਏ ਐੱਸ ਅਧਿਕਾਰੀ ਚੰਡੀਗੜ੍ਹ ਗ੍ਰਹਿ ਸਕੱਤਰ ਮਨਦੀਪ ਬਰਾੜ ਨੂੰ ਚੰਡੀਗੜ੍ਹ ਦੇ ਮੁੱਖ...
Advertisement
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਯੂ ਟੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਨੂੰ ਦਿੱਲੀ ਦਾ ਮੁੱਖ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਾਲ 2005 ਦੇ ਹਰਿਆਣਾ ਕਾਡਰ ਦੇ ਆਈ ਏ ਐੱਸ ਅਧਿਕਾਰੀ ਚੰਡੀਗੜ੍ਹ ਗ੍ਰਹਿ ਸਕੱਤਰ ਮਨਦੀਪ ਬਰਾੜ ਨੂੰ ਚੰਡੀਗੜ੍ਹ ਦੇ ਮੁੱਖ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਆਦੇਸ਼ ਯੂਟੀ ਦੇ ਸਕੱਤਰ ਪਰਸੋਨਲ ਅਜੈ ਚਗਤੀ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਆਦੇਸ਼ਾਂ ਵਿੱਚ ਕਿਹਾ ਕਿ ਯੂ ਟੀ ਦੇ ਗ੍ਰਹਿ ਸਕੱਤਰ ਮਨਦੀਪ ਬਰਾੜ ਮੁੱਖ ਸਕੱਤਰ ਦੇ ਨਾਲ-ਨਾਲ ਰਾਜੀਵ ਵਰਮਾ ਕੋਲ ਮੌਜੂਦ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ। ਇਹ ਜ਼ਿੰਮੇਵਾਰੀ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਵੱਲੋਂ ਰਾਜੀਵ ਵਰਮਾ ਨੂੰ ਅੱਜ ਰਿਲੀਵ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦਾ ਚੰਡੀਗੜ੍ਹ ਤੋਂ ਦਿੱਲੀ ਦੇ ਮੁੱਖ ਸਕੱਤਰ ਵਜੋਂ ਤਬਾਦਲਾ ਕਰ ਦਿੱਤਾ ਸੀ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਵਰਮਾ ਨੂੰ ਪਹਿਲੀ ਅਕਤੂਬਰ ਨੂੰ ਦਿੱਲੀ ਵਿੱਚ ਅਹੁਦਾ ਸਾਂਭਣ ਦੇ ਹੁਕਮ ਦਿੱਤੇ ਸਨ।
Advertisement
Advertisement