ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ
ਇੱਥੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਖਾਲਸਾ ਮਾਡਲ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ...
Advertisement
ਇੱਥੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਖਾਲਸਾ ਮਾਡਲ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਦੀ ਰੱਸਾਕਸੀ ਟੀਮ ਨੇ ਪਹਿਲਾ, ਮਿੰਨੀ ਹੈਂਡਬਾਲ ਲੜਕਿਆਂ ਤੇ ਲੜਕੀਆਂ ਦੀ ਟੀਮ ਨੇ ਦੂਜਾ, ਲੜਕੀਆਂ ਦੀ ਕਬੱਡੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਦੌੜ ਵਿੱਚ ਜਸਕੀਰਤ ਸਿੰਘ ਨੇ ਦੂਜਾ, 400 ਮੀਟਰ ਦੌੜ ਵਿੱਚ ਰਹਿਮਾਨ ਮਲਿਕ ਨੇ ਦੂਜਾ, 200 ਮੀਟਰ ਦੌੜ ਵਿੱਚ ਅਵਨੀ ਕੁਮਾਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਰਿਲੇਅ ਰੇਸ ਦੀ ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਅੰਬਾਲਾ ਬੋਰਡ ਆਫ ਐਜੂਕੇਸ਼ਨ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਕੋਚ, ਮਾਪਿਆਂ ਅਤੇ ਖਿਡਾਰੀਆਂ ਨੂੰ ਮੁਬਾਰਕਵਾਦ ਦਿੱਤੀ ਤੇ ਸਕੂਲ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
Advertisement
Advertisement