ਖਿਜ਼ਰਾਬਾਦ ਦੇ ਜਸਨੂਰ ਸਿੰਘ ਦਾ ਸਨਮਾਨ
ਯੂਜੀਸੀ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ ਖਿਜ਼ਰਾਬਾਦ ਦੇ ਵਿਦਿਆਰਥੀ ਜਸਨੂਰ ਸਿੰਘ ਦੇ ਸਨਮਾਨ ਲਈ ਇੱਕ ਸਮਾਗਮ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਜਸਨੂਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ...
Advertisement
ਯੂਜੀਸੀ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ ਖਿਜ਼ਰਾਬਾਦ ਦੇ ਵਿਦਿਆਰਥੀ ਜਸਨੂਰ ਸਿੰਘ ਦੇ ਸਨਮਾਨ ਲਈ ਇੱਕ ਸਮਾਗਮ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਜਸਨੂਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਨੇ ਦੱਸਿਆ ਕਿ ਜਸਨੂਰ ਸਿੰਘ ਨੇ ਦਿਨ-ਰਾਤ ਸਖਤ ਮਿਹਨਤ ਸਦਕਾ ਬਗੈਰ ਕਿਸੇ ਕੋਚਿੰਗ ਤੋਂ ਯੂਜੀਸੀ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ ਹੁਣ ਉਹ ਐੱਮਬੀਬੀਐੱਸ ਵਿੱਚ ਦਾਖਲਾ ਲਏਗਾ ਅਤੇ ਡਾਕਟਰ ਬਣ ਸਕੇਗਾ। ਉਨ੍ਹਾਂ ਦੱਸਿਆ ਕਿ ਜਸਨੂਰ ਦੇ ਪਿਤਾ ਸਕਿਓਰਟੀ ਗਾਰਡ ਹਨ ਅਤੇ ਮਾਤਾ ਘਰੇਲੂ ਔਰਤ ਹਨ। ਇਸ ਮੌਕੇ ਹਰਚਰਨ ਸਿੰਘ, ਸਤਨਾਮ ਸਿੰਘ, ਬਲਜੀਤ ਸਿੰਘ ਤੇ ਹੋਰ ਹਾਜ਼ਰ ਸਨ।
Advertisement
Advertisement