ਚੌਕੀ ਇੰਚਾਰਜ ਨਰਿੰਦਰ ਸਿੰਘ ਦਾ ਸਨਮਾਨ
ਸੰਜੀਵ ਬੱਬੀ ਚਮਕੌਰ ਸਾਹਿਬ, 25 ਜੂਨ ਕਸਬਾ ਬੇਲਾ ਅਧੀਨ ਪੈਂਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਯਤਨਸ਼ੀਲ ਬੇਲਾ ਪੁਲੀਸ ਚੌਕੀ ਦੇ ਇੰਚਾਰਜ ਨਰਿੰਦਰ ਸਿੰਘ ਨੂੰ ਜ਼ਿਲ੍ਹਾ ਪੁਲੀਸ ਕਪਤਾਨ ਗੁਲਨੀਤ ਸਿੰਘ ਦੀ ਮੌਜੂਦਗੀ ਵਿੱਚ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ...
Advertisement
ਸੰਜੀਵ ਬੱਬੀ
ਚਮਕੌਰ ਸਾਹਿਬ, 25 ਜੂਨ
Advertisement
ਕਸਬਾ ਬੇਲਾ ਅਧੀਨ ਪੈਂਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਯਤਨਸ਼ੀਲ ਬੇਲਾ ਪੁਲੀਸ ਚੌਕੀ ਦੇ ਇੰਚਾਰਜ ਨਰਿੰਦਰ ਸਿੰਘ ਨੂੰ ਜ਼ਿਲ੍ਹਾ ਪੁਲੀਸ ਕਪਤਾਨ ਗੁਲਨੀਤ ਸਿੰਘ ਦੀ ਮੌਜੂਦਗੀ ਵਿੱਚ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਸਰਟੀਫਿਕੇਟ ਅਤੇ ਇਨਾਮੀ ਰਕਮ ਦੇ ਕੇ ਸਨਮਾਨਿਆ ਗਿਆ। ਉਨ੍ਹਾਂ ਨਰਿੰਦਰ ਸਿੰਘ ਨੂੰ ਉਤਸ਼ਾਹਿਤ ਕਰਦੇ ਹੋਏ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਕਾਰਗੁਜ਼ਾਰੀ ਕਰਦੇ ਰਹਿਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਹੋਣ ਤੱਕ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਚੌਂਕੀ ਇੰਚਾਰਜ ਨਰਿੰਦਰ ਸਿੰਘ ਆਪਣੀ ਡਿਊਟੀ ਅਤੇ ਫਰਜ ਨਾਲ ਕਦੇ ਸਮਝੌਤਾ ਨਾ ਕਰਨ ਲਈ ਵੀ ਜਾਣੇ ਜਾਂਦੇ ਹਨ। ਇਸ ਮੌਕੇ ਐੱਸਪੀ (ਐੱਚ) ਅਰਵਿੰਦ ਮੀਨਾ ਅਤੇ ਐੱਸਪੀ (ਡੀ) ਗੁਰਦੀਪ ਸਿੰਘ ਗੋਸਲ ਆਦਿ ਹਾਜ਼ਰ ਸਨ।
Advertisement
×