ਚੰਡੀਗੜ੍ਹ: ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਪੰਜਾਬ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਵਾਰਸ ਦੀ ਭੂਮਿਕਾ ਨਿਭਾਉਣ ਵਾਲੇ ਅਤੇ ਕਿਸਾਨੀ ਅੰਦੋਲਨ ਵਿੱਚ ਮਿਸਾਲੀ ਮਦਦ ਕਰਨ ਵਾਲੇ ਪਰਵਾਸੀ ਭਾਰਤੀ ਅਤੇ ਸਮਾਜ ਸੇਵੀ ਜਤਿੰਦਰ ਜੇ. ਮਿਨਹਾਸ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਸਨਮਾਨਿਤ ਕੀਤਾ। ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਸੀਨੀਅਰ ਆਗੂ ਰਣਜੀਤ ਸਿੰਘ ਖੰਨਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਸ੍ਰੀ ਮਿਨਹਾਸ ਦੀਆਂ ਸਮਾਜ ਪ੍ਰਤੀ ਸੇਵੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਿਨਹਾਸ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੇ ਉਨ੍ਹਾਂ ਦੇ ਆਪਣੇ ਇਲਾਕੇ ਆਦਮਪੁਰ ਵਿੱਚ ਵਿੱਦਿਅਕ ਅਤੇ ਸਿਹਤ ਖੇਤਰ ਵਿੱਚ ਵੀ ਕੰਮ ਕੀਤਾ ਹੈ। ਇਸ ਮੌਕੇ ਪੰਜਾਬ ਰਾਜਪੂਤ ਕਲਿਆਣ ਬੋਰਡ ਦੇ ਸੀਨੀਅਰ ਮੀਤ ਚੇਅਰਮੈਨ ਬਲਬੀਰ ਸਿੰਘ ਚੌਹਾਨ ਤੇ ਗੁਰਮੇਲ ਸਿੰਘ ਦਾ ਵੀ ਸਨਮਾਨ ਕੀਤਾ। -ਟ੍ਰਿਬਿਊਨ ਨਿਊਜ਼ ਸਰਵਿਸ