ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਕੁਰਾਲੀ: ਸਥਾਨਕ ਪਪਰਾਲੀ ਰੋਡ ’ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਅੱਵਲ ਰਹਿਣ ਤੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ...
ਕੁਰਾਲੀ: ਸਥਾਨਕ ਪਪਰਾਲੀ ਰੋਡ ’ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਅੱਵਲ ਰਹਿਣ ਤੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਪੀ. ਸੈਂਗਰ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਵਿੱਚ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾਇਰਕੈਟਰ ਅਸ਼ੋਕ ਕੌਸ਼ਲ ਨੇ ਕੀਤੀ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਯੂਥ ਵਿੰਗ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਰੌਕੀ, ਗੁਰਸ਼ਰਨ ਸਿੰਘ ਬਿੰਦਰਖੀਆ, ਪਰਮਿੰਦਰ ਸ਼ਰਮਾ ਅਤੇ ਪ੍ਰਮੋਦ ਜੋਸ਼ੀ ਹਾਜ਼ਰ ਸਨ। -ਪੱਤਰ ਪ੍ਰੇਰਕ