ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 5 ਸਤੰਬਰ
ਲਾਇਨਜ਼ ਕਲੱਬ ਮੁਹਾਲੀ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਧਿਆਪਕ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਅਧਿਆਪਕਾਂ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ-ਚਿੰਨ੍ਹ ਅਤੇ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੈਮ ਪਬਲਿਕ ਸਕੂਲ ਦੀ ਪ੍ਰਿੰਸੀਪਲ ਗਰਿਮਾ ਭਾਰਦਵਾਜ ਤੇ ਗੁਰਜੀਤ ਕੌਰ, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੇ ਸਰੋਜ ਰਾਣੀ ਤੇ ਮਨਿੰਦਰਪਾਲ ਸਿੰਘ, ਸੇਂਟ ਸੋਲਜਰ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਅੰਜਲੀ ਸ਼ਰਮਾ, ਅਵਲੀਨ ਕੌਰ ਤੇ ਇੰਦਰਪ੍ਰੀਤ ਕੌਰ, ਸ਼ਾਸਤਰੀ ਮਾਡਲ ਸਕੂਲ ਦੀ ਨਿਧੀ, ਲਤਿਕਾ ਰਾਣੀ ਅਤੇ ਪਰਵਿੰਦਰ ਕੌਰ, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਤੇ ਸੁਜਾਤਾ ਗਰਗ, ਇੰਡਸ ਡਿਫੈਂਸ ਅਕੈਡਮੀ ਖਰੜ ਦੇ ਡਾ. ਬਲਜੀਤ ਸਿੰਘ ਤੇ ਪੰਕਜ ਕੁਮਾਰ, ਸੇਵਾਮੁਕਤ ਪ੍ਰਿੰਸੀਪਲ ਗੁਰਮੀਤ ਸਿੰਘ ਅਤੇ ਜੀਐੱਮਸੀਐੱਚ ਸੈਕਟਰ-32 ਦੀ ਲੈਕਚਰਾਰ ਡਾ. ਪਰਮੀਸ ਕੌਰ ਨੂੰ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਨਾਲ ਜੁੜੇ ਇਨ੍ਹਾਂ 16 ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸੇਂਟ ਸੋਲਜਰ ਕਾਨਵੈਂਟ ਸਕੂਲ ਫੇਜ਼-7 ਵਿੱਚ ਸਨਮਾਨ ਸਮਾਗਮ ਕਰਵਾਇਆ ਗਿਆ।
ਅਮਲੋਹ (ਪੱਤਰ ਪ੍ਰੇਰਕ): ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੈਸ ਕਲੱਬ ਅਮਲੋਹ ਵੱਲੋਂ ਇੱਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਮਲੋਹ ਦੀ ਪ੍ਰਿੰਸੀਪਲ ਡਾ. ਅਰਚਨਾ ਮਹਾਜਨ ਦਾ ਸਨਮਾਨ ਕੀਤਾ ਗਿਆ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਸਕੂਲਾਂ ਦੀ ਸਜਾਵਟ ਕੀਤੀ ਗਈ। ਇਸ ਮੌਕੇ ਗੀਤ, ਕਵਿਤਾਵਾਂ, ਕਹਾਣੀਆਂ ਦੇ ਮੁਕਾਬਲੇ ਤੇ ਸੈਮੀਨਾਰ ਕਰਵਾਏ ਗਏ। ਇਸੇ ਤਹਿਤ ਸਰਕਾਰੀ ਕਾਲਜ ਰੂਪਨਗਰ ਦੇ ਨਵ-ਨਿਯੁਕਤ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਅਧੀਨ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਵਿਦਿਆਰਥੀ ਅਧਿਆਪਕਾਂ ਦੇ ਰਿਸ਼ਤਿਆਂ ਦੀ ਤੰਦ ਨੂੰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।