ਚੈਂਪੀਅਨ ਜੁਝਾਰ ਟਾਈਗਰ ਦਾ ਸਨਮਾਨ
ਸੀ ਜੀ ਸੀ ਯੂਨੀਵਰਸਿਟੀ ਮੁਹਾਲੀ ਵੱਲੋਂ ਯੂ ਐੱਫ ਸੀ ਪਾਵਰ ਸਲੈਪ ਚੈਂਪੀਅਨ ਜੁਝਾਰ ਟਾਈਗਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਤਜਰਬੇ ਵੀ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।ਉਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਵੀ...
Advertisement
ਸੀ ਜੀ ਸੀ ਯੂਨੀਵਰਸਿਟੀ ਮੁਹਾਲੀ ਵੱਲੋਂ ਯੂ ਐੱਫ ਸੀ ਪਾਵਰ ਸਲੈਪ ਚੈਂਪੀਅਨ ਜੁਝਾਰ ਟਾਈਗਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਤਜਰਬੇ ਵੀ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।ਉਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਵੀ ਟੀਚੇ ਨੂੰ ਸਰ ਕਰਨ ਲਈ ਆਪਣੇ ਅੰਦਰ ਜਜ਼ਬਾ ਪੈਦਾ ਕਰਨ ਲਈ ਪ੍ਰੇਰਿਆ। ਸੀ ਜੀ ਸੀ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਜੁਝਾਰ ਟਾਈਗਰ ਸਿੰਘ ਦੀ ਕਹਾਣੀ ਸਿਰਫ਼ ਖੇਡਾਂ ਵਿੱਚ ਤਾਕਤ ਬਾਰੇ ਨਹੀਂ, ਸਗੋਂ ਆਤਮਾ ਦੀ ਤਾਕਤ ਬਾਰੇ ਹੈ, ਜੋ ਪੰਜਾਬ ਨੂੰ ਪਰਿਭਾਸ਼ਿਤ ਕਰਨ ਵਾਲੀ ਅਟੁੱਟ ਇੱਛਾ ਸ਼ਕਤੀ ਦਾ ਪ੍ਰਤੀਬਿੰਬ ਹੈ।
Advertisement
Advertisement
