ਚੰਡੀਗੜ੍ਹ: ਯੂ.ਟੀ. ਚੰਡੀਗੜ੍ਹ ਦੇ ਪਿੰਡ ਬਹਿਲਾਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੇ ਸਰਕਾਰੀ ਸਕੂਲ ’ਚ ਦਸਵੀਂ ਜਮਾਤ ਦੇ ਪੰਜਾਬੀ ਵਿਸ਼ੇ ਵਿੱਚ ਮੋਹਰੀ ਰਹੇ ਦੋ ਬੱਚਿਆਂ ਦਾ ਸਨਮਾਨ ਕੀਤਾ ਗਿਆ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਬਲਵਿੰਦਰ ਸਿੰਘ, ਉਮੇਦ ਸਿੰਘ, ਨੰਬਰਦਾਰ ਗੁਰਬਚਨ ਸਿੰਘ, ਜਸਵਿੰਦਰ ਕੌਰ ਬਹਿਲਾਣਾ, ਰਮਨਜੀਤ ਕੌਰ ਅਤੇ ਸੁਸ਼ੀਲ ਕੌਰ ਨੇ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਮੋਹਰੀ ਰਹਿਣ ਵਾਲੇ ਬੱਚਿਆਂ ਦਾ ਹਰ ਸਾਲ ਕਮੇਟੀ ਵੱਲੋਂ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਲਾਣਾ ਦੇ 10ਵੀਂ ਜਮਾਤ ਵਿੱਚ ਪੰਜਾਬੀ ਵਿਸ਼ੇ ਵਿੱਚੋਂ ਪਹਿਲੇ ਸਥਾਨ ਉੱਤੇ ਆਉਣ ਵਾਲੇ ਸ਼ਿਵ ਨਾਥ ਅਤੇ ਦੂਸਰੇ ਸਥਾਨ ’ਤੇ ਆਈ ਮੀਨਾ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਰੇਨੂੰ ਗੁਪਤਾ ਅਤੇ ਅਧਿਆਪਿਕਾ ਰਮਨਪ੍ਰੀਤ ਕੌਰ ਨੂੰ ਸਿਰੋਪਾ ਭੇਟ ਕੀਤਾ ਗਿਆ। -ਪੱਤਰ ਪ੍ਰੇਰਕ