ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਮਈ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ। ਸਕੂਲ ਪ੍ਰਿੰਸੀਪਲ ਹਿਮਾਸ਼ੂ ਢੰਡ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਕਮਰਸ ਗਰੁੱਪ ਦੀ ਵਿਦਿਆਰਥਣ ਸੁਖਮਨੀਤ ਕੌਰ ਨੇ 478 ਅੰਕ (95.6 ਫੀਸਦੀ) ਨਾਲ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦੋਂਕਿ ਹਿਊਮੈਨਟੀਜ਼ ਗਰੁੱਪ ਦੀ ਜੀਵਨਜੋਤ ਕੌਰ 472 ਤੇ ਸਿਮਰਨਪ੍ਰੀਤ ਕੌਰ 471 ਅੰਕ ਲੈ ਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਮਿਡਲ ਕਲਾਸ ਦੀ ਪ੍ਰੀਖਿਆ ਵਿੱਚ ਸੁਫਨਦੀਪ ਕੌਰ 568 ਅੰਕ, ਨਵਧੀ 561 ਅੰਕ ਅਤੇ ਗਨਸ਼ੀਸ਼ ਕੌਰ 561 ਅੰਕ ਲੈ ਕੇ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹੀਆਂ ਜਦੋਂਕਿ ਗੌਰੀ ਨੇ 557 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਸਕੂਲ ਦੇ ਮੀਡੀਆ ਇੰਚਾਰਜ ਸੁਧਾ ਜੈਨ ਸੁਦੀਪ (ਸਟੇਟ ਐਵਾਰਡੀ) ਨੇ ਦੱਸਿਆ ਕਿ ਮਾਪਿਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਰਿਵਰਤਨ ਆਰਗੇਨਾਈਜੇਸ਼ਨ ਦੀ ਪ੍ਰੋਗਰਾਮ ਅਫ਼ਸਰ ਅਮੋਲ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਕੂਲ ਦੇ ਮਿਹਨਤੀ ਪ੍ਰਿੰਸੀਪਲ ਅਤੇ ਸਟਾਫ਼ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।