ਬੇਲਾ ਕਾਲਜ ਦੀਆਂ ਵਿਦਿਆਰਥਣਾਂ ਦਾ ਸਨਮਾਨ
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਮਰਸ ਵਿਭਾਗ ਦੀ ਵਿਦਿਆਰਥਣ ਕੋਮਲ ਅਰੋੜਾ ਨੇ...
Advertisement
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਮਰਸ ਵਿਭਾਗ ਦੀ ਵਿਦਿਆਰਥਣ ਕੋਮਲ ਅਰੋੜਾ ਨੇ ਚਾਰਟਡ ਅਕਾਊਂਟੈਂਟ ਦਾ ਪੇਪਰ ਪਾਸ ਕੀਤਾ ਹੈ ਤੇ ਐੱਮਕਾਮ ਭਾਗ ਦੂਜਾ ਦੀ ਵਿਦਿਆਰਥਣ ਬਨਪ੍ਰੀਤ ਕੌਰ ਨੇ ਯੂਜੀਸੀ ਨੈੱਟ ਪਾਸ ਕੀਤਾ ਹੈ। ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਦੋਵਾਂ ਵਿਦਿਆਰਥਣਾਂ ਦਾ ਸਨਮਾਨ ਕੀਤਾ। ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਜਗਵਿੰਦਰ ਸਿੰਘ ਪੰਮੀ, ਡਾ. ਮਮਤਾ ਅਰੋੜਾ ਨੇ ਵਿਭਾਗ ਮੁਖੀ ਪ੍ਰੋ. ਇਸ਼ੂ ਬਾਲਾ ਦਾ ਸੁਚੱਜੀ ਅਗਵਾਈ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਨਰਿਪਇੰਦਰ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਇੰਦਰਪਾਲ ਕੌਰ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਗੁਰਲਾਲ ਸਿੰਘ ਅਤੇ ਪ੍ਰੋ. ਪ੍ਰਿਤਪਾਲ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement