ਮਨੌਲੀ ਸਕੂਲ ਦੇ ਹੋਣਹਾਰਾਂ ਦਾ ਸਨਮਾਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਰੋਹ ਕਰਾਇਆ ਗਿਆ। ਸਕੂਲ ਦੀ ਇੰਚਾਰਜ ਕੁਲਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਸਕੂਲੀ ਬੱਚਿਆਂ ਨੇ ਵੱਡੀ ਪੱਧਰ ਤੇ ਸ਼ਿਰਕਤ ਕੀਤੀ। ਸਕੂਲ ਇੰਚਾਰਜ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ...
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਰੋਹ ਕਰਾਇਆ ਗਿਆ। ਸਕੂਲ ਦੀ ਇੰਚਾਰਜ ਕੁਲਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਸਕੂਲੀ ਬੱਚਿਆਂ ਨੇ ਵੱਡੀ ਪੱਧਰ ਤੇ ਸ਼ਿਰਕਤ ਕੀਤੀ। ਸਕੂਲ ਇੰਚਾਰਜ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੇ ਇਤਿਹਾਸ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ ਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਪਿਆਰ ਦੀ ਚਰਚਾ ਕੀਤੀ। ਸੱਭਿਆਚਾਰਕ ਪ੍ਰਗਰਾਮ ਵਿੱਚ ਵਿਦਿਆਰਥੀਆਂ ਨੇ ਗੀਤ, ਗਿੱਧਾ, ਕਵਿਤਾਵਾਂ, ਭਾਸ਼ਨ ਅਤੇ ਹੋਰ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਵਿਰਾਸਤੀ ਖੇਡਾਂ ਵੀ ਕਰਾਈਆਂ ਗਈਆਂ। ਖੇਡਾਂ ਅਤੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇੰਚਾਰਜ ਕੁਲਦੀਪ ਕੌਰ ਵੱਲੋਂ ਮੈਡਲ ਅਤੇ ਹੋਰ ਇਨਾਮ ਵੰਡੇ ਗਏ।
Advertisement
