ਬਲਾਕ ਪੱਧਰੀ ਖੇਡਾਂ ਦੇ ਜੇਤੂਆਂ ਦਾ ਸਨਮਾਨ
ਚਮਕੌਰ ਸਾਹਿਬ: ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਮੁਖੀ ਗੁਰਪ੍ਰੀਤ ਸਿੰਘ ਕੈਂਬੋ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਮਕੌਰ ਸਾਹਿਬ-1 ਵਿੱਚ ਬਲਾਕ ਪੱਧਰੀ ਖੇਡਾਂ ’ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਅਧਿਆਪਕਾ ਹਰਜੀਤ ਕੌਰ ਨੇ ਦੱਸਿਆ ਕਿ...
Advertisement
ਚਮਕੌਰ ਸਾਹਿਬ: ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਮੁਖੀ ਗੁਰਪ੍ਰੀਤ ਸਿੰਘ ਕੈਂਬੋ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਮਕੌਰ ਸਾਹਿਬ-1 ਵਿੱਚ ਬਲਾਕ ਪੱਧਰੀ ਖੇਡਾਂ ’ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਅਧਿਆਪਕਾ ਹਰਜੀਤ ਕੌਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ 100 ਮੀਟਰ ਦੌੜ ਵਿੱਚ ਅੰਕਜ ਕੁਮਾਰ ਨੇ ਦੂਜਾ ਤੇ 600 ਮੀਟਰ ਦੌੜ ਵਿੱਚ ਪਹਿਲਾ, ਕੁਸ਼ਤੀ 28 ਕਿੱਲੋ ਵਿੱਚ ਪਹਿਲਾ ਸਥਾਨ ਅਤੇ 32 ਕਿੱਲੋ ਕੁਸ਼ਤੀ ਵਿੱਚ ਦੂਜਾ ਸਥਾਨ ਹਾਸਲ ਕੀਤਾ। ਹਾਕੀ ਦੀ ਟੀਮ ਦੇ ਖਿਡਾਰੀਆਂ ਨੇ ਪਹਿਲਾ ਸਥਾਨ, ਬੈਡਮਿੰਟਨ ਵਿੱਚ ਲੜਕਿਆਂ ਨੇ ਦੂਜਾ ਸਥਾਨ ਅਤੇ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸ਼ਤਰੰਜ ਦੇ ਮੁਕਾਬਲੇ ਵਿੱਚ ਲੜਕਿਆਂ ਨੇ ਦੂਜਾ ਸਥਾਨ ਅਤੇ ਲੜਕੀਆਂ ਨੇ ਦੂਜਾ ਸਥਾਨ ਹਾਸਲ ਕੀਤਾ। ਯੋਗਾ ਦੇ ਮੁਕਾਬਲੇ ਵਿੱਚ ਲੜਕਿਆਂ ਨੇ ਪਹਿਲਾ ਤੇ ਲੜਕੀਆਂ ਨੇੂ ਦੂਜਾ ਸਥਾਨ ਹਾਸਲ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×