ਖੇਡ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ
ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਚੱਲ ਰਹੇ ਖੇਡ ਮੁਕਾਬਲੇ ਦੇ ਸਮਾਪਤੀ ਸਮਾਰੋਹ ਦੌਰਾਨ ਅੰਬਾਲਾ ਡਿਵੀਜ਼ਨ ਦੇ ਕਮਿਸ਼ਨਰ ਸੰਜੀਵ ਵਰਮਾ ਨੇ ਜੇਤੂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੂਰੀ ਦੁਨੀਆਂ ਵਿੱਚ ਖੇਡਾਂ ਵਿੱਚ ਸਭ ਤੋਂ ਅੱਗੇ ਹੈ।...
Advertisement
ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਚੱਲ ਰਹੇ ਖੇਡ ਮੁਕਾਬਲੇ ਦੇ ਸਮਾਪਤੀ ਸਮਾਰੋਹ ਦੌਰਾਨ ਅੰਬਾਲਾ ਡਿਵੀਜ਼ਨ ਦੇ ਕਮਿਸ਼ਨਰ ਸੰਜੀਵ ਵਰਮਾ ਨੇ ਜੇਤੂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੂਰੀ ਦੁਨੀਆਂ ਵਿੱਚ ਖੇਡਾਂ ਵਿੱਚ ਸਭ ਤੋਂ ਅੱਗੇ ਹੈ। ਉਨ੍ਹਾਂ ਮਹਿਲਾਵਾਂ ਦੀ ਹਾਕੀ ਮੁਕਾਬਲੇ ਵਿੱਚੋਂ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ’ਤੇ ਰਹੀਆਂ ਸੋਨੀਪਤ, ਕੁਰੂਕਸ਼ੇਤਰ ਤੇ ਹਿਸਾਰ ਦੀ ਟੀਮ ਦਾ ਸਨਮਾਨ ਕੀਤਾ। ਅਥਲੈਟਿਕ ਵਿੱਚ ਭਿਵਾਨੀ ਦੀ ਲੜਕੀਆਂ ਜੇਤੂ ਰਹੀਆਂ। ਹੈਂਡਬਾਲ ਵਿੱਚ ਹਿਸਾਰ ਦੇ ਲੜਕੇ ਜੇਤੂ ਰਹੇ। ਇਸ ਮੌਕੇ ਖੇਡ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਅਸ਼ਵਨੀ ਮਲਿਕ, ਉੱਪ ਡਾਇਰੈਕਟਰ ਮਨਜੀਤ ਸਿੰਘ, ਜ਼ਿਲ੍ਹਾ ਖੇਡ ਅਧਿਕਾਰੀ ਨੀਲਕਮਲ ਆਦਿ ਹਾਜ਼ਰ ਸਨ।
Advertisement
Advertisement
×