ਖੇਡਾਂ ਵਿੱਚ ਮੱਲਾਂ ਮਾਰਨ ਵਾਲਿਆਂ ਦਾ ਸਨਮਾਨ
ਇਥੇ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਕਰਵਾਏ ਜਾ ਗਏ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲਿਆਂ ਦੌਰਾਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ...
Advertisement
ਇਥੇ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਕਰਵਾਏ ਜਾ ਗਏ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲਿਆਂ ਦੌਰਾਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਲੜਕੀਆਂ ਦੀ ਅੰਡਰ-19 ਟੀਮ ਨੇ ਜ਼ਿਲ੍ਹੇ ਵਿੱਚੋਂ ਦੂਜਾ ਅਤੇ ਅੰਡਰ-17 ਉਮਰ ਵਰਗ ਵਿੱਚ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ਲਈ ਕੋਚ ਸਾਹਿਬਾਨ ਅਤੇ ਖਿਡਾਰਨਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ਤੇ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵਤੇਜ ਸਿੰਘ, ਵਿਨੀਤ ਭੱਲਾ , ਕੋਚ ਰਸ਼ੀਦ, ਅਨੀਤਾ ਹਾਜ਼ਰ ਸਨ।
Advertisement
Advertisement