‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ
ਅਮਲੋਹ: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਵੋਟਰਾਂ ਨੇ ‘ਆਪ’ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦੇ ਕੇ ਸਰਕਾਰ ਦੇ ਕਾਰਜਾਂ ’ਤੇ ਮੋਹਰ ਲਗਾਈ ਹੈ। ਇਹ ਪ੍ਰਗਟਾਵਾ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ...
Advertisement
ਅਮਲੋਹ: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਵੋਟਰਾਂ ਨੇ ‘ਆਪ’ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦੇ ਕੇ ਸਰਕਾਰ ਦੇ ਕਾਰਜਾਂ ’ਤੇ ਮੋਹਰ ਲਗਾਈ ਹੈ। ਇਹ ਪ੍ਰਗਟਾਵਾ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਲੋਕਾਂ ਵਿਚ ਜਾਣ ਲਈ ਕੋਈ ਮੁੱਦਾ ਨਹੀਂ ਜਿਸ ਕਾਰਨ ਉਹ ਸਰਕਾਰ ਦੀ ਝੂਠੀ ਅਲੋਚਨਾ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵਿਰੋਧੀਆਂ ਦੀਆਂ ਲੂੰਬੜ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ ਅਤੇ ਹੋਰ ਆਗੂ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×