ਹਾਊਸਿੰਗ ਬੋਰਡ: ਪਹਿਲੀ ਜੁਲਾਈ ਤੋਂ ਈ-ਸੇਵਾ ਰਾਹੀਂ ਲਈਆਂ ਜਾਣਗੀਆਂ ਅਰਜ਼ੀਆਂ : The Tribune India

ਹਾਊਸਿੰਗ ਬੋਰਡ: ਪਹਿਲੀ ਜੁਲਾਈ ਤੋਂ ਈ-ਸੇਵਾ ਰਾਹੀਂ ਲਈਆਂ ਜਾਣਗੀਆਂ ਅਰਜ਼ੀਆਂ

ਹਾਊਸਿੰਗ ਬੋਰਡ: ਪਹਿਲੀ ਜੁਲਾਈ ਤੋਂ ਈ-ਸੇਵਾ ਰਾਹੀਂ ਲਈਆਂ ਜਾਣਗੀਆਂ ਅਰਜ਼ੀਆਂ

ਮੁਕੇਸ਼ ਕੁਮਾਰ

ਚੰਡੀਗੜ੍ਹ, 24 ਜੂਨ

ਚੰਡੀਗੜ੍ਹ ਹਾਊਸਿੰਗ ਬੋਰਡ ਆਪਣੀਆਂ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਕਰਨ ਲਈ ਪਬਾਂ ਭਾਰ ਹੈ। ਇਸ ਦਾ ਮੁੱਖ ਮੰਤਵ ਬਿਨੈਕਾਰਾਂ ਨੂੰ ਆਪਣੇ ਘਰਾਂ ਤੋਂ ਆਨਲਾਈਨ ਅਪਲਾਈ ਕਰਨ ਦੇ ਯੋਗ ਬਣਾਉਣਾ ਹੈ। ਹਾਊਂਸਿੰਗ ਬੋਰਡ ਦੇ ਸੀਈਓ ਯਸ਼ਪਾਲ ਗਰਗ ਨੇ ਦੱਸਿਆ ਕਿ ਬੋਰਡ ਨੇ ਇਹ ਫੈਸਲਾ ਕੀਤਾ ਹੈ ਕਿ ਅਗਲੇ ਮਹੀਨੇ ਪਹਿਲੀ ਜੁਲਾਈ ਤੋਂ ਬੋਰਡ ਦੀਆਂ ਆਨਲਾਈਨ ਸੇਵਾਵਾਂ ਤਹਿਤ ਅਰਜ਼ੀਆਂ ਸਿਰਫ਼ ਈ-ਸੇਵਾਵਾਂ ਰਾਹੀਂ ਹੀ ਲਈਆਂ ਜਾਣਗੀਆਂ। ਬੋਰਡ ਦੇ ਦਫਤਰ ਵਿੱਚ ਬਣੇ ਕਾਊਂਟਰਾਂ ’ਤੇ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਦੀ ਸਹੂਲਤ ਲਈ ਜਿਨ੍ਹਾਂ ਕੋਲ ਕੰਪਿਊਟਰ/ਸਕੈਨਰ/ਇੰਟਰਨੈੱਟ ਕੁਨੈਕਟੀਵਿਟੀ ਵਰਗੀਆਂ ਲੋੜੀਂਦੀਆਂ ਸਹੂਲਤਾਂ ਨਹੀਂ ਹਨ ਜਾਂ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਨ ਵਿੱਚ ਸਮੱਸਿਆ ਆ ਰਹੀ ਹੈ ਤਾਂ ਸੈਕਟਰ 9-ਡੀ ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਇਮਾਰਤ ਦੇ ਬੀ-ਬਲਾਕ ਦੀ ਰਿਸੈਪਸ਼ਨ ਵਿੱਚ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਨੈਕਾਰ ਹੈਲਪਲਾਈਨ ਨੰਬਰ 7657977813 ’ਤੇ ਆਪਣੇ ਨਿਵਾਸ ਸਥਾਨ ਤੋਂ ਦਸਤਾਵੇਜ਼ਾਂ ਨੂੰ ਇਕੱਠਾ ਕਰਨ ਲਈ ਵੀ ਬੇਨਤੀ ਭੇਜ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਜਾਇਦਾਦ ਦੇ ਅਸਲ ਦਸਤਾਵੇਜ਼ ਜਮ੍ਹਾਂ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸਵੈ-ਤਸਦੀਕ ਕੀਤੀਆਂ ਫੋਟੋਕਾਪੀਆਂ ਹੀ ਕਾਫੀ ਹੋਣਗੀਆਂ। ਸ੍ਰੀ ਗਰਗ ਨੇ ਦੱਸਿਆ ਕਿ ਈ-ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਰਕਸ਼ਾਪ ਵੀ ਲਗਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All