ਹਾਊਸਿੰਗ ਫੈੱਡਰੇਸ਼ਨ ਵੱਲੋਂ ਉਸਾਰੀਆਂ ਰੈਗੂਲਰ ਕਰਾਉਣ ਦੀ ਤਿਆਰੀ

ਹਾਊਸਿੰਗ ਫੈੱਡਰੇਸ਼ਨ ਵੱਲੋਂ ਉਸਾਰੀਆਂ ਰੈਗੂਲਰ ਕਰਾਉਣ ਦੀ ਤਿਆਰੀ

ਮੁਕੇਸ਼ ਕੁਮਾਰ

ਚੰਡੀਗੜ੍ਹ, 20 ਜੂਨ

ਚੰਡੀਗੜ੍ਹ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਅਲਾਟੀਆਂ ਵੱਲੋਂ ਕੀਤੀਆਂ ਲੋੜ ਅਨੁਸਾਰ ਉਸਾਰੀਆਂ ਅਤੇ ਹੋਰ ਤਬਦੀਲੀਆਂ ਰੈਗੂਲਰ ਕਰਵਾਉਣ ਲਈ ਚੰਡੀਗੜ੍ਹ ਹਾਊਸਿੰਗ ਬੋਰਡ ਰੈਜ਼ੀਡੈਂਟਸ ਫੈੱਡਰੇਸ਼ਨ ਵੱਲੋਂ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ।

ਇਹ ਕਮੇਟੀ ਭਾਜਪਾ ਆਗੂਆਂ ਨਾਲ ਤਾਲਮੇਲ ਬਣਾ ਕੇ ਬੋਰਡ ਦੇ ਅਲਾਟੀਆਂ ਨੂੰ ਦਿੱਲੀ ਕਮੇਟੀ ਦੀ ਤਰਜ਼ ’ਤੇ ਰਾਹਤ ਦਿਵਾਉਣ ਲਈ ਕੰਮ ਕਰੇਗੀ। ਇਸ ਬਾਰੇ ਫੈੱਡਰੇਸ਼ਨ ਦੀ ਸੈਕਟਰ ਕੋਆਰਡੀਨੇਟਰਾਂ ਦੀ ਅੱਜ ਇੱਥੇ ਸੈਕਟਰ 44 ਵਿੱਚ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ। ਇਸ ਪੰਜ ਮੈਂਬਰੀ ਕਮੇਟੀ ਵਿੱਚ ਫੈੱਡਰੇਸ਼ਨ ਵੱਲੋਂ ਕਮਲ ਆਹਲੂਵਾਲੀਆ, ਆਰ ਕੇ ਮਿੱਤਲ, ਅਮਰਦੀਪ, ਤਰਸੇਮ ਸ਼ਰਮਾ ਅਤੇ ਵੀ ਕੇ ਨਿਰਮਲ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਸੰਜੀਵ ਗਰੋਵਰ ਨੂੰ ਕਮੇਟੀ ਲਈ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਕੀਤਾ ਗਿਆ ਹੈ।

ਫੈੱਡਰੇਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਨਿਰਮਲ ਦੱਤ ਨੇ ਦੱਸਿਆ ਕਿ ਇਹ ਕਮੇਟੀ ਚੰਡੀਗੜ੍ਹ ਭਾਜਪਾ ਆਗੂਆਂ ਨਾਲ ਸੰਪਰਕ ਕਰ ਕੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਲੋੜ ਅਨੁਸਾਰ ਕੀਤੀਆਂ ਉਸਾਰੀਆਂ ਅਤੇ ਹੋਰ ਤਬਦੀਲੀਆਂ ਨੂੰ ਦਿੱਲੀ ਕਮੇਟੀ ਦੀ ਤਰਜ਼ ’ਤੇ ਰੈਗੂਲਰ ਕਰਵਾਉਣ ਲਈ ਯਤਨਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਹਾਊਸਿੰਗ ਬੋਰਡ ਦੇ ਲਗਪਗ 40 ਹਜ਼ਾਰ ਫਲੈਟਾਂ ਵਿੱਚ 90 ਫ਼ੀਸਦੀ ਅਲਾਟੀਆਂ ਨੇ ਲੋੜ ਅਨੁਸਾਰ ਉਸਾਰੀਆਂ ਅਤੇ ਤਬਦੀਲੀਆਂ ਕੀਤੀਆਂ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਬੋਰਡ ਇਨ੍ਹਾਂ ਲੋੜ ਅਨੁਸਾਰ ਤਬਦੀਲੀਆਂ ਨੂੰ ‘ਗੈਰਕਾਨੂੰਨੀ’ ਮੰਨ ਰਿਹਾ ਹੈ। ਬੋਰਡ ਦੇ ਅਲਾਟੀ ਇਸ ਸਮੱਸਿਆ ਨੂੰ ਲੈ ਕੇ ਪਿਛਲੇ ਲਗਪਗ 35 ਸਾਲ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਅੱਜ ਤੱਕ ਇਸ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਪ੍ਰੋਫੈਸਰ ਨਿਰਮਲ ਦੱਤ ਨੇ ਦੱਸਿਆ ਕਿ ਇਸ ਸਮੱਸਿਆ ਦਾ ਇੱਕੋ ਹੀ ਹੱਲ ਹੈ ਕਿ ਪ੍ਰਸ਼ਾਸਨ ਵਲੋਂ ਇੱਕ ਕਮੇਟੀ ਬਣਾ ਕੇ ਦਿੱਲੀ ਕਮੇਟੀ ਦੀ ਤਰਜ਼ ’ਤੇ ਇੱਕਮੁਸ਼ਤ ਜ਼ੁਰਮਾਨਾ ਲਗਾ ਕੇ ਉਸਾਰੀਆਂ ਨੂੰ ਰੈਗੂਲਰ ਕਰ ਦਿੱਤਾ ਜਾਵੇ। ਬੋਰਡ ਦੇ ਅਲਾਟੀਆਂ ਦੀਆਂ ਸਮੱਸਿਆਵਾਂ ਅਤੇ ਫੈੱਡਰੇਸ਼ਨ ਦੀ ਅਪੀਲ ਨੇ ਪ੍ਰਸ਼ਾਸਨ ਵੱਲੋਂ ਇੱਕ ਹਾਈ-ਪਾਵਰ ਕਮੇਟੀ ਬਣਾ ਕੇ ਇਸ ਸਬੰਧੀ ਲੰਘੀ 18 ਜੂਨ ਨੂੰ ਮੀਟਿੰਗ ਰੱਖੀ ਸੀ ਪਰ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਦੀ ਅਚਾਨਕ ਬਦਲੀ ਹੋ ਜਾਣ ਕਾਰਨ ਇਹ ਮੀਟਿੰਗ ਨਹੀਂ ਹੋ ਸਕੀ ਜਿਸ ਨਾਲ ਬੋਰਡ ਦੇ ਅਲਾਟੀਆਂ ਦੀਆਂ ਸਮੱਸਿਆਵਾਂ ਦੇ ਹੱਲ ਹੋਣ ਦੀ ਸੰਭਾਵਨਾ ਲਟਕ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All