ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਂਕੜੇ ਨੌਜਵਾਨ ਆਮ ਆਦਮੀ ਪਾਰਟੀ ’ਚ ਸ਼ਾਮਲ

ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਲਾਲੜੂ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿੱਚ ਹਲਕਾ ਡੇਰਾਬਸੀ ਦੇ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਨੌਜਵਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ...
‘ਆਪ’ ਚ ਸ਼ਾਮਲ ਨੌਜਵਾਨਾਂ ਦਾ ਸਵਾਗਤ ਕਰਦੇ ਹੋਏ ਸੁਭਾਸ਼ ਸ਼ਰਮਾ। -ਫੋਟੋ: ਭੱਟੀ
Advertisement

ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਲਾਲੜੂ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿੱਚ ਹਲਕਾ ਡੇਰਾਬਸੀ ਦੇ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਨੌਜਵਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਝਾੜੂ ਫੜ ਲਿਆ।

ਸ਼ਰਮਾ ਨੇ ‘ਆਪ’ ਦੀਆਂ ਲੋਕ-ਪੱਖੀ ਯੋਜਨਾਵਾਂ 300 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ, ਸਕੂਲਾਂ ਦੇ ਮਿਆਰ ਵਿੱਚ ਸੁਧਾਰ, ਨੌਜਵਾਨਾਂ ਲਈ ਖੇਡ ਮੈਦਾਨ ਅਤੇ ਕਿਸਾਨਾਂ ਵਾਸਤੇ 27,000 ਕਿਲੋਮੀਟਰ ਨਹਿਰਾਂ ਦੀ ਸਫ਼ਾਈ ਵਰਗੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।

Advertisement

ਇਸ ਮੌਕੇ ਧਰਮਿੰਦਰ ਸਿੰਘ, ਅਜੈ ਕੁਮਾਰ, ਦਿਨੇਸ਼ ਕੁਮਾਰ, ਮਨਕੀਰਤ ਸਿੰਘ, ਕਪਿਲ ਰਾਣਾ, ਬੰਟੀ ਟਿਵਾਣਾ, ਗੁਰਮੁਖ ਸਿੰਘ ਪਰਾਗਪੁਰ, ਹਰਦੀਪ ਸਿੰਘ ਜੌਲਾ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਸਮਾਗਮ ਵਿੱਚ ਮਹਿਲਾ ਵਿੰਗ ਦੀ ਪੰਜਾਬ ਵਾਈਸ ਪ੍ਰਧਾਨ ਸਵੀਟੀ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ, ਸਾਬਕਾ ਸਰਪੰਚ ਗੁਰਪਾਲ ਸਿੰਘ ਲੈਹਲੀ, ਰਾਜਿੰਦਰ ਸਿੰਘ ਸਰਪੰਚ ਖਜੂਰ ਮੰਡੀ ਹਾਜ਼ਰ ਸਨ।

Advertisement