ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੁੱਖ ਹੜਤਾਲ ਖ਼ਤਮ ਕਰਵਾਈ

ਪੱਤਰ ਪ੍ਰੇਰਕ ਚੰਡੀਗੜ੍ਹ, 18 ਜੂਨ ਸੀਵਰੇਜ ਦੇ ਆਊਟਸੋਰਸ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ ਵਿੱਚ 113 ਦਿਨਾਂ ਤੋਂ ਵਾਟਰ ਵਰਕਸ ਸੈਕਟਰ-32 ਵਿੱਚ ਸੀਵਰੇਜ ਕਰਮਚਾਰੀ ਯੂਨੀਅਨ ਵੱਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਖ਼ਤਮ ਹੋ ਗਈ। ਚੀਫ ਇੰਜਨੀਅਰ ਨੇ...
Advertisement

ਪੱਤਰ ਪ੍ਰੇਰਕ

ਚੰਡੀਗੜ੍ਹ, 18 ਜੂਨ

Advertisement

ਸੀਵਰੇਜ ਦੇ ਆਊਟਸੋਰਸ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ ਵਿੱਚ 113 ਦਿਨਾਂ ਤੋਂ ਵਾਟਰ ਵਰਕਸ ਸੈਕਟਰ-32 ਵਿੱਚ ਸੀਵਰੇਜ ਕਰਮਚਾਰੀ ਯੂਨੀਅਨ ਵੱਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਖ਼ਤਮ ਹੋ ਗਈ। ਚੀਫ ਇੰਜਨੀਅਰ ਨੇ ਭੁੱਖ ਹੜਤਾਲੀ ਕਾਮਿਆਂ ਨੂੰ ਜੂਸ ਪਿਲਾ ਕੇ ਹੜਤਾਲ ਖ਼ਤਮ ਕਰਵਾਈ ਅਤੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਮੌਕੇ ਵਰਕਰਾਂ ਵੱਲੋਂ ਯੂਨੀਅਨ ਪ੍ਰਧਾਨ ਸੁਰੇਸ਼ ਕੁਮਾਰ, ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰ ਸਿੰਘ ਆਦਿ ਨੇ ਦੱਸਿਆ ਕਿ ਚੀਫ ਇੰਜਨੀਅਰ ਨੇ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਮਜ਼ਦੂਰਾਂ ਨੂੰ ਸਮੇਂ ਸਿਰ ਤਨਖ਼ਾਹ ਮਿਲਣ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਬਕਾਇਆ ਤਨਖ਼ਾਹ ਜਲਦੀ ਜਾਰੀ ਕਰਨ ਤੇ ਬਕਾਇਆ ਪੀਐੱਫ ਦਾ ਮੁੱਦਾ ਵੀ ਜਲਦੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

Advertisement