ਪੁਰਾਣੀ ਪੈਨਸ਼ਨ ਬਹਾਲੀ ਲਈ ਭੁੱਖ ਹੜਤਾਲ ਮੁਲਤਵੀ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ...
Advertisement
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਨੇ ਕਿਹਾ ਕਿ ਜ਼ਿਲ੍ਹਾ ਹੈੱਡ ਕੁਆਰਟਰਾਂ ਉੱਤੇ ਇੱਕ ਰੋਜ਼ਾ ਭੁੱਖ ਹੜਤਾਲ ਦਾ ਪ੍ਰੋਗਰਾਮ ਮੁਲਤਵੀ ਕਰਕੇ ਪਹਿਲੀ ਅਕਤੂਬਰ ਨੂੰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਇਖਲਾਕੀ ਫ਼ਰਜ਼ ਬਣਦਾ ਹੈ ਕਿ ਕੁਦਰਤੀ ਆਫ਼ਤ ਨਾਲ਼ ਪੈਦਾ ਹੋਏ ਮਾੜੇ ਹਾਲਾਤਾਂ ਨਾਲ਼ ਲੜੀਏ ਅਤੇ ਇਸ ਕੁਦਰਤੀ ਮਾਰ ਹੇਠ ਆਏ ਆਪਣੇ ਲੋਕਾਂ ਨਾਲ ਖੜ੍ਹੀਏ ਤੇ ਮੌਜੂਦਾ ਹਾਲਾਤਾਂ ਦਾ ਮੁਕਾਬਲਾ ਕਰੀਏ।
Advertisement
Advertisement
×