ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 18 ਨਵੰਬਰ
ਪੁਲੀਸ ਨੇ 25 ਕਿੱਲੋ ਗਾਂਜਾ ਸਣੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੁੰਨਾ ਅਤੇ ਉਸ ਦੀ ਪਤਨੀ ਸੋਨੀਆ ਵਾਸੀ ਬਨਾਰਸ (ਉੱਤਰ ਪ੍ਰਦੇਸ਼) ਦੇ ਰੂਪ ਵਿੱਚ ਹੋਈ ਹੈ।
ਥਾਣਾ ਮੁਖੀ ਸਹਾਇਕ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਪਤੀ-ਪਤਨੀ ਦਿੱਲੀ ਤੋਂ ਨਸ਼ੇ ਦੀ ਇਹ ਖੇਪ ਲੈ ਕੇ ਚੰਡੀਗੜ੍ਹ ਸਪਲਾਈ ਕਰਨ ਜਾ ਰਹੇ ਹਨ। ਇਸ ’ਤੇ ਦੋਵਾਂ ਨੂੰ ਡੇਰਾਬੱਸੀ ਕਾਬੂ ਕਰ ਲਿਆ।
ਉਨ੍ਹਾਂ ਕਿਹਾ ਤਲਾਸ਼ੀ ਲੈਣ ’ਤੇ ਮੁਲਜ਼ਮ ਪਤੀ ਮੁੰਨਾ ਤੋਂ 21 ਕਿੱਲੋ 200 ਗ੍ਰਾਮ ਅਤੇ ਉਸ ਦੀ ਪਤਨੀ ਸੋਨੀਆ ਤੋਂ 4 ਕਿੱਲੋ ਗਾਂਜਾ ਬਰਾਮਦ ਹੋਇਆ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਪੁਲੀਸ ਰਿਮਾਂਡ ਹਾਸਲ ਕਰ ਹੋਰ ਜਾਣਕਾਰੀ ਜੁਟਾਈ ਜਾਏਗੀ।