ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਪਰੈਲ
ਇੱਥੋਂ ਦੇ ਸੈਕਟਰ 43 ਵਿੱਚ ਸਥਿਤ ਘਰ ’ਤੇ ਉਸੇ ਇਲਾਕੇ ਵਿੱਚ ਰਹਿਣ ਵਾਲੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਸੈਕਟਰ 36 ਦੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ’ਚ ਹਰਦੀਪ ਸਿੰਘ ਅਤੇ ਸਰਬਜੀਤ ਸਿੰਘ ਵਾਸੀਆਨ ਸੈਕਟਰ 43 ਦੇ ਨਾਮ ਸ਼ਾਮਲ ਹਨ। ਇਹ ਕੇਸ ਸੁਰਜੀਤ ਸਿੰਘ ਵਾਲੀਆ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਦੋਵਾਂ ਮੁਲਜ਼ਮਾਂ ਨੇ ਡੰਡੇ-ਸੋਟੇ ਲੈ ਕੇ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਅਤੇ ਉਸ ਦੀ ਪਤਨੀ ਦੀ ਵੀ ਕੁੱਟਮਾਰ ਕੀਤੀ ਗਈ। ਸੈਕਟਰ 36 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।