DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

IB Officer Ankit Sharma Murder Case: ਉਮਰ ਕੈਦ ਦੀ ਸਜ਼ਾ ਖਿਲਾਫ਼ ਹਾਈ ਕੋਰਟ ਪਹੁੰਚਿਆ ਤਾਹਿਰ ਹੁਸੈਨ

ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਦਿੱਤੀ ਚੁਣੌਤੀ: 31 ਜੁਲਾਈ ਨੂੰ ਸੁਣਾਈ ਸੀ ਉਮਰ ਕੈਦ ਦੀ ਸਜ਼ਾ

  • fb
  • twitter
  • whatsapp
  • whatsapp
featured-img featured-img
ਸਾਬਕਾ ‘ਆਪ’ ਕੌਂਸਲਰ ਤਾਹਿਰ ਹੁਸੈਨ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੌਰਾਨ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਕੜਕੜਡੂਮਾ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲਿਜਾਇਆ ਜਾ ਰਿਹਾ ਹੈ। ਇਹ ਤਸਵੀਰ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਖਿੱਚੀ ਗਈ। ਤਸਵੀਰ: ਏਐੱਨਆਈ
Advertisement

ਆਈ.ਬੀ. (ਇੰਟੈਲੀਜੈਂਸ ਬਿਊਰੋ) ਅਫਸਰ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਚੁਣੌਤੀ ਦਿੰਦਿਆਂ ਸਾਬਕਾ ਐਮ.ਸੀ.ਡੀ. ਕੌਂਸਲਰ ਤਾਹਿਰ ਹੁਸੈਨ ਨੇ ਦਿੱਲੀ ਹਾਈ ਕੋਰਟ ਦਾ ਰੁੱਖ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੀ 31 ਜੁਲਾਈ ਨੂੰ ਅਦਾਲਤ ਨੇ ਤਾਹਿਰ ਹੁਸੈਨ ਅਤੇ ਉਸ ਦੇ 4 ਹੋਰ ਸਾਥੀਆਂ ਨੂੰ ਇਸ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਇਹ ਮਾਮਲਾ ‘ਦੁਰਲੱਭ ਤੋਂ ਦੁਰਲੱਭ’ (Rarest of Rare) ਸ਼੍ਰੇਣੀ ਵਿੱਚ ਨਹੀਂ ਆਉਂਦਾ, ਜਿਸ ਕਰਕੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਵਿਸ਼ੇਸ਼ ਸਰਕਾਰੀ ਵਕੀਲ (SPP) ਦੀਆਂ ਦਲੀਲਾਂ ਦੇ ਆਧਾਰ ’ਤੇ ਇਹ ਨਹੀਂ ਮੰਨਿਆ ਜਾ ਸਕਦਾ ਕਿ ਦੋਸ਼ੀ ਸੁਧਾਰ ਤੋਂ ਬਾਹਰ ਹਨ ਜਾਂ ਉਨ੍ਹਾਂ ਦਾ ਚਰਿੱਤਰ ਇੰਨਾ ਖਤਰਨਾਕ ਹੈ ਕਿ ਜੇਲ੍ਹ ਵਿੱਚ ਵੀ ਉਨ੍ਹਾਂ ਦੀ ਮੌਜੂਦਗੀ ਸਮਾਜ ਲਈ ਖਤਰਾ ਬਣੇਗੀ। ਅਦਾਲਤ ਨੇ ਕਿਹਾ ਕਿ ਦੋਸ਼ੀਆਂ ਨੂੰ ਬਾਕੀ ਅਪਰਾਧਾਂ ਲਈ ਕਾਨੂੰਨ ਮੁਤਾਬਕ ਪੂਰੀ ਸਜ਼ਾ ਭੁਗਤਣੀ ਪਵੇਗੀ।

Advertisement

ਇਸ ਦੇ ਨਾਲ ਹੀ ਅਦਾਲਤ ਨੇ ਟਿੱਪਣੀ ਕੀਤੀ ਸੀ ਕਿ ਰਾਜ ਸਰਕਾਰ ਵੱਲੋਂ ਰਿਕਾਰਡ ’ਤੇ ਅਜਿਹਾ ਕੋਈ ਤੱਥ ਪੇਸ਼ ਨਹੀਂ ਕੀਤਾ ਗਿਆ ਜਿਸ ਤੋਂ ਇਹ ਸਾਬਤ ਹੁੰਦਾ ਹੋਵੇ ਕਿ ਦੋਸ਼ੀਆਂ ਦਾ ਪਹਿਲਾਂ ਤੋਂ ਹੀ ਕੋਈ ਹਿੰਸਕ ਸੁਭਾਅ ਜਾਂ ਅਪਰਾਧਿਕ ਪਿਛੋਕੜ ਰਿਹਾ ਹੈ।

Advertisement

ਜੱਜ ਨੇ ਕਿਹਾ ਕਿ ਮੌਤ ਦੀ ਸਜ਼ਾ ਦੇਣ ਤੋਂ ਪਹਿਲਾਂ ਕਾਨੂੰਨ ਅਨੁਸਾਰ ਆਖਰੀ ਪਰਖ ਇਹ ਹੁੰਦੀ ਹੈ ਕਿ ਕੀ ਦੋਸ਼ੀ ਪੂਰੀ ਤਰ੍ਹਾਂ ਸੁਧਾਰ ਤੋਂ ਬਾਹਰ ਹਨ ਜਾਂ ਨਹੀਂ। ਸਾਡੇ ਕਾਨੂੰਨੀ ਪ੍ਰਬੰਧਾਂ ਵਿੱਚ ਇਹ ਸਿਧਾਂਤ ਪੂਰੀ ਤਰ੍ਹਾਂ ਸਥਾਪਿਤ ਹੈ ਕਿ ਫਾਂਸੀ ਦੀ ਸਜ਼ਾ ਸਿਰਫ਼ ਆਖਰੀ ਵਿਕਲਪ ਵਜੋਂ ਹੀ ਦਿੱਤੀ ਜਾਣੀ ਚਾਹੀਦੀ ਹੈ। ਹੁਣ ਹੇਠਲੀ ਅਦਾਲਤ ਦੇ ਇਸੇ ਫੈਸਲੇ ਖਿਲਾਫ਼ ਤਾਹਿਰ ਹੁਸੈਨ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ।

Advertisement
×