ਪੱਤਰ ਪ੍ਰੇਰਕ
ਕੁਰਾਲੀ, 21 ਮਈ
ਕਾਂਗਰਸ ਪਾਰਟੀ ਵਲੋਂ ਲਗਾਏ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਨਸੀਮ ਅਖ਼ਤਰ ਨੇ ਸ਼ਹਿਰ ਦੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕਣ ਅਤੇ ਪਾਰਟੀ ਵਰਕਰਾਂ ਨੂੰ ਮੁੜ ਤੋਂ ਲਾਮਬੰਦ ਕਰਨ ਲਈ ਕੀਤੀ।
ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ, ਕੌਂਸਲਰ ਬਹਾਦਰ ਸਿੰਘ ਓਕੇ, ਕੁਲਦੀਪ ਸਿੰਘ,ਰਣਜੀਤ ਸਿੰਘ ਨਗਲੀਆਂ, ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਅਤੇ ਹੋਰਨਾਂ ਆਗੂਆਂ ਨੇ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਸਬੰਧੀ ਵਿਚਾਰ ਪੇਸ਼ ਕੀਤੇ ਅਤੇ ਕਾਂਗਰਸ ਦੇ ਪੰਜ ਸਾਲਾਂ ਦੌਰਾਨ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਖੋਰਾ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟੇ ਜਾਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਧੋਖਾ ਕਰਨ ਵਾਲਿਆਂ ਨੂੰ ਪਾਰਟੀ ਵਿਚੋਂ ਸਦਾ ਲਈ ਬਾਹਰ ਦਾ ਰਾਹ ਦਿਖਾਇਆ ਜਾਣਾ ਚਾਹੀਦਾ ਹੈ।