DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Govt. Schemes ਦਾ ਲਾਭ ਲੈਣਾ ਹੈ ਤਾਂ SIR ’ਚ ਸ਼ਾਮਲ ਹੋਵੋ: CM ਮਾਨ ਨੇ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਚੱਲ ਰਹੀ ਪ੍ਰਕਿਰਿਆ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ...

  • fb
  • twitter
  • whatsapp
  • whatsapp
featured-img featured-img
CM ਮਾਨ ਦੀ ਫਾਈਲ ਫੋਟੋ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਚੱਲ ਰਹੀ ਪ੍ਰਕਿਰਿਆ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਸਪੱਸ਼ਟ ਕੀਤਾ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਦੌਰਾਨ ਜਿਨ੍ਹਾਂ ਵੋਟਰਾਂ ਦਾ ਨਾਮ ਵੋਟਰ ਸੂਚੀ ’ਚ ਸ਼ਾਮਲ ਨਹੀਂ ਹੋਵੇਗਾ, ਉਹ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਲਈ ਲਾਭ ਲੈਣ ਦੇ ਹੱਕਦਾਰ ਨਹੀਂ ਰਹਿਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਵੋਟਰਾਂ ਨੂੰ ਅੱਜ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ’ਚ ਸ਼ਾਮਲ ਹੋ ਕੇ ਆਪਣੀ ਵੋਟ ਦਰਜ ਕਰਾਉਣ। ਮੁੱਖ ਮੰਤਰੀ ਨੇ ਬੰਗਲੁਰੂ ਤੋਂ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ’ਚ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਚੱਲ ਰਹੀ ਹੈ ਤੇ ਵੋਟਰ ਆਪੋ ਆਪਣਾ ਫਾਰਮ ਭਰ ਕੇ ਵੋਟਰ ਸੂਚੀ ’ਚ ਆਪਣਾ ਨਾਮ ਸੁਰੱਖਿਅਤ ਕਰਨ।

Advertisement

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇੱਕ ਵਾਰ ਵੋਟਰ ਸੂਚੀ ਚੋਂ ਨਾਮ ਡਿਲੀਟ ਹੋ ਗਿਆ ਤਾਂ ਅਜਿਹੇ ਵੋਟਰ ਕਿਸੇ ਵੀ ਸਮਾਜਿਕ ਸੁਰੱਖਿਆ ਦੀ ਸਰਕਾਰੀ ਸਕੀਮ ਦਾ ਲਾਭ ਲੈਣ ਲਈ ਅਯੋਗ ਹੋ ਜਾਣਗੇ ਜਿਨ੍ਹਾਂ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਵੀ ਸ਼ਾਮਲ ਹੈ।

Advertisement

ਭਾਰਤੀ ਚੋਣ ਕਮਿਸ਼ਨ ਵੱਲੋਂ 25 ਜੂਨ ਤੋਂ ਘਰੋਂ ਘਰ ਜਾ ਕੇ ਵਿਸ਼ੇਸ਼ ਸੁਧਾਈ ਦੀ ਮੁਹਿੰਮ ਤਹਿਤ ਸਰਵੇਖਣ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵੀ ਵਿੱਢੀ ਹੋਈ ਹੈ ਤਾਂ ਜੋ ਯੋਗ ਵੋਟਰਾਂ ਦਾ ਨਾਮ ਕੱਟਿਆ ਨਾ ਜਾ ਸਕੇ। ਭਗਵੰਤ ਮਾਨ ਨੇ ਨਾਲ ਹੀ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਖਾਤਿਆਂ ’ਚ ਸਤਿਕਾਰ ਭੱਤਾ ਭੇਜ ਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

Advertisement
×