DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Illegal Construction Lalru: ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਨਾਜਾਇਜ਼ ਉਸਾਰੀਆਂ ਦੀ ਭਰਮਾਰ

ਬਿਨਾਂ ਨਕਸ਼ੇ ਪਾਸ ਕਰਵਾਏ ਬਣਾਇਆ ਜਾ ਰਿਹਾ ਦੋ ਮੰਜ਼ਿਲਾ ਸ਼ੋਅਰੂਮ

  • fb
  • twitter
  • whatsapp
  • whatsapp
featured-img featured-img
ਲਾਲੜੂ ਵਿੱਚ ਅੰਬਾਲਾ ਚੰਡੀਗੜ੍ਹ ਮੁੱਖ ਮਾਰਗ ਤੇ ਕਥਿਤ ਤੌਰ ਤੇ ਹੋ ਰਹੀ ਨਜਾਇਜ ਉਸਾਰੀਆਂ ਦਾ ਦ੍ਰਿਸ਼। ਫ਼ੋਟੋ: ਭੱਟੀ
Advertisement

ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਯੱਸ਼ਵੀ ਹੋਟਲ ਐਂਡ ਰਿਜ਼ੌਰਟ (ਕ੍ਰਿਸਟਲ ਪਾਰਕ) ਲਾਲੜੂ ਦੇ ਸਾਹਮਣੇ ਨਾਜਾਇਜ਼ ਉਸਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨਗਰ ਕੌਂਸਲ ਦੀ ਨੱਕ ਹੇਠ ਸਰੇਆਮ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਬਿਨਾਂ ਕੋਈ ਨਕਸ਼ਾ ਪਾਸ ਕਰਵਾਏ ਦੋ ਮੰਜ਼ਿਲਾ ਸ਼ੋਅਰੂਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਪਰ ਸਬੰਧਤ ਅਧਿਕਾਰੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ।

ਸਥਾਨਕ ਲੋਕਾਂ ਅਨੁਸਾਰ ਇਲਾਕੇ ਵਿੱਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਹੋ ਚੁੱਕੀ ਹੈ। ਹਾਈਵੇਅ ਦੇ ਕੰਢੇ ਬਿਨਾਂ ਪ੍ਰਵਾਨਗੀ ਤੋਂ ਹੋ ਰਹੇ ਅਜਿਹੇ ਨਿਰਮਾਣ ਕੰਮਾਂ ਕਾਰਨ ਜਿੱਥੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ, ਉੱਥੇ ਹੀ ਆਵਾਜਾਈ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਵੀ ਵੱਡਾ ਖ਼ਤਰਾ ਪੈਦਾ ਹੋ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਕੁਝ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਦੇਖ-ਰੇਖ ਹੇਠ ਹੋ ਰਿਹਾ ਹੈ, ਪਰ ਇਸ ਦੇ ਬਾਵਜੂਦ ਨਾਜਾਇਜ਼ ਉਸਾਰੀ ਕਰਨ ਵਾਲਿਆਂ ਵਿਰੁੱਧ ਕੋਈ ਕਾਰਜਸਾਧਕ ਅਫ਼ਸਰ ਜਾਂ ਇੰਸਪੈਕਟਰ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ।

Advertisement

ਪ੍ਰਸ਼ਾਸਨਿਕ ਅਣਗਹਿਲੀ ਅਤੇ ਅਧਿਕਾਰੀਆਂ ਦੀ ਚੁੱਪ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਸ ਨਾਜਾਇਜ਼ ਉਸਾਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਨਾਲ-ਨਾਲ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Advertisement

ਨਗਰ ਕੌਂਸਲ ਦੇ ਜੇ.ਈ. ਨਵੀਨ ਕੁਮਾਰ ਜੋਸ਼ੀ ਨੇ ਦੱਸਿਆ ਕਿ ਉਕਤ ਗ਼ੈਰ-ਕਾਨੂੰਨੀ ਉਸਾਰੀ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਂਸਲ ਦੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜੇ.ਸੀ.ਬੀ. ਨਾਲ ਢਾਹ ਦਿੱਤਾ ਜਾਵੇ ਅਤੇ ਕਿਸੇ ਨੂੰ ਵੀ ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।

Advertisement
×