ਖਰੜ ਦੇ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਜਾਣ:ਸ਼ਰਮਾ
ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਭੇਜ ਕੇ ਕਿਹਾ ਹੈ ਕਿ ਖਰੜ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਰੇੜੀ ਫੜ੍ਹੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਤੁਰੰਤ ਹਟਵਾਏ ਜਾਣ।...
Advertisement
ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਭੇਜ ਕੇ ਕਿਹਾ ਹੈ ਕਿ ਖਰੜ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਰੇੜੀ ਫੜ੍ਹੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਤੁਰੰਤ ਹਟਵਾਏ ਜਾਣ। ਉਨ੍ਹਾਂ ਲਿਖਿਆ ਹੈ ਕਿ ਪਿਛਲੇ ਸਾਲਾਂ ਦੌਰਾਨ ਖਰੜ ਦੀ ਆਬਾਦੀ ਵਿੱਚ ਖਾਸਾ ਵਾਧਾ ਹੋਇਆ ਹੈ। ਇਸ ਨਾਲ ਟਰੈਫਿਕ, ਪਾਰਕਿੰਗ, ਸੜਕਾਂ, ਸੀਵਰੇਜ, ਬਿਜਲੀ, ਪਾਣੀ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ ਅਤੇ ਬਾਹਰੋਂ ਆਏ ਰੇੜੀ-ਫੜ੍ਹੀ ਵਾਲਿਆਂ ਨੂੰ ਮੁੱਖ ਸੜਕਾਂ ਅਤੇ ਬਾਜ਼ਾਰਾਂ ਅੰਦਰ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਇਨ੍ਹਾਂ ਦੀ ਗਿਣਤੀ ਇੰਨੀ ਵੱਧ ਗਈ ਹੈ ਕਿ ਸਥਾਨਕ ਲੋਕਾਂ ਦਾ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ।
Advertisement
Advertisement
Advertisement
×

