ਪੱਤਰ ਪ੍ਰੇਰਕ
ਰੂਪਨਗਰ,15 ਜੁਲਾਈ
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੁਰਤਾਪੁਰ ਫਾਰਮ ਵਿੱਚ ਕਾਰਪੋਰੇਸ਼ਨ ਦੀ 6 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਏ ਗਏ ਹਨ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਦੱਸਿਆ ਕਿ ਸੁਰਤਾਪੁਰ ਫਾਰਮ ਵਿਚ ਕਾਰਪੋਰੇਸ਼ਨ ਦੀ 186 ਏਕੜ ਜ਼ਮੀਨ ਹੈ, ਜਿਸ ਵਿੱਚੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਹਿਤਾ ਨਾਲ ਖੇਤੀਯੋਗ 6 ਏਕੜ ਜ਼ਮੀਨ ’ਤੋਂ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਵਾਏ ਗਏ ਅਤੇ 18 ਏਕੜ ਹੋਰ ਜ਼ਮੀਨ ਛੁਡਾਉਣ ਲਈ ਕਾਰਵਾਈ ਮੁਕੰਮਲ ਹੋ ਚੁੱਕੀ ਹੈ। ਇਸ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਇਸ ਖੇਤੀਬਾੜੀ ਯੋਗ ਜ਼ਮੀਨ ਨੂੰ ਠੇਕੇ ’ਤੇ ਦੇ ਕੇ ਪ੍ਰਾਪਤ ਹੋਈ ਆਮਦਨ ਨਾਲ ਕਾਰਪੋਰੇਸ਼ਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਲਈ ਵਰਤੋਂ ਵਿਚ ਲਿਆਵੇਗੀ। ਚੇਅਰਮੈਨ ਸੂਦ ਨੇ ਕਿਹਾ ਕਿ ਕਾਰਪੋਰੇਸ਼ਨ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਪ੍ਰਸ਼ਾਸਨ ਦੀ ਮਦਦ ਦੀ ਜ਼ਰੂਰਤ ਹੈ ਅਤੇ ਪ੍ਰਸ਼ਾਨਨ ਵਲੋਂ ਪੂਰਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ।