ਯੂਟੀ ਪ੍ਰਸ਼ਾਸਨ ਦਾ ਯੂ-ਟਰਨ

ਟ੍ਰਾਈਸਿਟੀ ’ਚ ਬਾਹਰੋਂ ਆਉਣ ਵਾਲਿਆਂ ਨੂੰ ਹੁਣ ਇਕਾਂਤਵਾਸ ਤੋਂ ਛੋਟ

ਟ੍ਰਾਈਸਿਟੀ ’ਚ ਬਾਹਰੋਂ ਆਉਣ ਵਾਲਿਆਂ ਨੂੰ ਹੁਣ ਇਕਾਂਤਵਾਸ ਤੋਂ ਛੋਟ

ਆਤਿਸ਼ ਗੁਪਤਾ
ਚੰਡੀਗੜ੍ਹ, 26 ਸਤੰਬਰ

ਚੰਡੀਗੜ੍ਹ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਦੇ ਜਾ ਰਹੇ ਹਨ ਪਰ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਕ ਤੋਂ ਬਾਅਦ ਇਕ ਪਾਬੰਦੀ ਹਟਾਈ ਜਾ ਰਹੀ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਯੂਟੀ ਪ੍ਰਸ਼ਾਸਨ ਨੇ ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਿਅਕਤੀ ਨੂੰ ਘਰ ’ਚ ਇਕਾਂਤਵਾਸ ’ਚ ਨਾ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਕੀਤਾ ਗਿਆ। ਸ੍ਰੀ ਪਰੀਦਾ ਨੇ ਦੱਸਿਆ ਕਿ ਭਾਵੇ ਕੇਂਦਰ ਸਰਕਾਰ ਵੱਲੋਂ 28 ਅਗਸਤ ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਯੂਟੀ ਪ੍ਰਸ਼ਾਸਨ ਨੇ 31 ਅਗਸਤ ਤੋਂ ਪਾਲਣਾ ਕਰ ਲਈ ਸੀ। ਪਰ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਨਾ ਕਰਨ ਸਬੰਧੀ ਆਦੇਸ਼ਾਂ ਦੀ ਪਾਲਣਾ ਹੁਣ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਯੂਟੀ ਦੀ ਵੈੱਬਸਾਈਟ ’ਤੇ ਰਜਿਸਟਰ ਕਰਨਾ ਲਾਜ਼ਮੀ ਸੀ ਅਤੇ ਉਸ ਵਿਅਕਤੀ ਨੂੰ 14 ਦਿਨਾਂ ਲਈ ਇਕਾਂਤਵਾਸ ’ਚ ਰੱਖਿਆ ਜਾਂਦਾ ਸੀ।

ਯੂਟੀ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਕੇਂਦਰ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਢਿੱਲ ਦਿੱਤੀ ਜਾ ਰਹੀ ਹੈ। ਪਹਿਲਾਂ ਤਾਲਾਬੰਦੀ ਹਟਾਈ ਗਈ, ਬਾਜ਼ਾਰ ਖੋਲ੍ਹੇ ਗਏ, ਰਾਤ ਦਾ ਕਰਫਿਊ ਹਟਾਇਆ ਗਿਆ। ਮਨੋਰੰਜਨ ਦੇ ਪਾਰਕ ਖੋਲ੍ਹੇ ਗਏ ਸਮੇਤ 100 ਵਿਅਕਤੀਆਂ ’ਤੇ ਇਕੱਠ ਤੱਕ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਦਕਿ ਪ੍ਰਸ਼ਾਸਨ ਵੱਲੋਂ ਸਿਨੇਮਾ ਹਾਲ ਸਣੇ ਜ਼ਿਆਦਾ ਭੀੜ-ਭਾੜ ਵਾਲੀਆਂ ਥਾਵਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All