ਡੇਰਾਬੱਸੀ ਵਿਚ ਸੰਯੁਕਤ ਸਮਾਜ ਮੋਰਚੇ ਨੇ ਸੈਣੀ ਨੂੰ ਉਮੀਦਵਾਰ ਐਲਾਨਿਆ

ਭਾਜਪਾ ਨੇ ਸੰਜੀਵ ਖੰਨਾ ਨੂੰ ਦਿੱਤੀ ਟਿਕਟ; ਕੌਂਸਲ ਚੋਣਾਂ ਤੋਂ ਪਹਿਲਾਂ ਪਾਰਟੀ ’ਚ ਸ਼ਾਮਲ ਹੋਏ ਖੰਨਾ ਦਾ ਨਹੀਂ ਹੈ ਕੋਈ ਸਿਆਸੀ ਪਿਛੋਕੜ

ਡੇਰਾਬੱਸੀ ਵਿਚ ਸੰਯੁਕਤ ਸਮਾਜ ਮੋਰਚੇ ਨੇ ਸੈਣੀ ਨੂੰ ਉਮੀਦਵਾਰ ਐਲਾਨਿਆ

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨਵਜੋਤ ਸੈਣੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਾਰਟੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 21 ਜਨਵਰੀ

ਸੰਯੁਕਤ ਸਮਾਜ ਮੋਰਚੇ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਨੌਜਵਾਨ ਆਗੂ ਅਤੇ ਨਗਲਾ ਪਿੰਡ ਦੇ ਵਸਨੀਕ ਨਵਜੋਤ ਸਿੰਘ ਸੈਣੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਸ੍ਰੀ ਸੈਣੀ ਨੇ ਟਿਕਟ ਮਿਲਣ ਮਗਰੋਂ ਅੱਜ ਪਾਰਟੀ ਦੇ ਪ੍ਰਧਾਨ ਬਲਬੀਰ ਰਾਜੇਵਾਲ ਦੀ ਰਿਹਾਇਸ਼ ਵਿਖੇ ਪੁੱਜ ਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਉਹ ਲੰਬੇ ਸਮੇ ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰਦੇ ਹੋਏ ਲੋਕਾਂ ਦੀ ਸੇਵਾ ਕਰ ਰਹੇ ਸਨ ਪਰ ਪਾਰਟੀ ਨੇ ਇਕ ਆਮ ਵਿਅਕਤੀ ਨੂੰ ਟਿਕਟ ਦੇਣ ਦੀ ਥਾਂ ਕਾਂਗਰਸ ਤੋਂ ਆਏ ਕੁਲਜੀਤ ਸਿੰਘ ਰੰਧਾਵਾ ਨੂੰ ਟਿਕਟ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਇਹ ਆਮ ਵਿਅਕਤੀਆਂ ਦੀ ਨਹੀਂ ਸਗੋਂ ਵਿਸ਼ੇਸ਼ ਵਿਅਕਤੀਆਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੁਪਰੀਮੋ ਸਿਰਫ਼ ਆਮ ਵਿਅਕਤੀਆਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਇੱਥੇ ਆਮ ਆਦਮੀ ਦੀ ਕੋਈ ਸੁਣਵਾਈਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ‘ਆਪ’ ਤੋਂ ਉਨ੍ਹਾਂ ਦਾ ਵਿਸ਼ਵਾਸ਼ ਉੱਠ ਚੁੱਕਿਆ ਹੈ।

ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਜਾਰੀ ਕੀਤੀ ਗਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਤਹਿਤ ਹਲਕਾ ਡੇਰਾਬੱਸੀ ਤੋਂ ਪਾਰਟੀ ਨੇ ਬਿਲਡਰ ਸੰਜੀਵ ਖੰਨਾ ਨੂੰ ਉਮੀਦਵਾਰ ਐਲਾਨਿਆ ਹੈ। ਖੰਨਾ ਦਾ ਢਕੋਲੀ ਦੇ ਗਾਜ਼ੀਪੁਰ ਵਿੱਚ ਹਾਊਸਿੰਗ ਪ੍ਰਾਜੈਕਟ ਹੈ। ਉਨ੍ਹਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ। ਉਹ ਲੰਘੀਆਂ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹਲਕਾ ਡੇਰਾਬੱਸੀ ਵਿੱਚ ਵੱਡੀ ਚਰਚਾ ਬਣੀ ਹੋਈ ਹੈ ਕਿ ਸ੍ਰੀ ਖੰਨਾ ਦੀ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਨੇੜਤਾ ਹੈ ਜੋ ਊਨ੍ਹਾਂ ਨੂੰ ਟਿਕਟ ਦਿਵਾਉਣ ਵਿੱਚ ਕਾਰਗਾਰ ਸਾਬਿਤ ਹੋਈ। ਸ੍ਰੀ ਖੰਨਾ ਵੱਲੋਂ ਪਾਰਟੀ ਦੀ ਟਿਕਟ ਮਿਲਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ।

ਕਾਂਗਰਸ ਉਮੀਦਵਾਰ ਦਾ ਐਲਾਨ ਕਰਨ ਵਿੱਚ ਪੱਛੜੀ

ਹਲਕਾ ਡੇਰਾਬੱਸੀ ਵਿਚ ਤਕਰੀਬਨ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ ਪਰ ਕਾਂਗਰਸ ਪਾਰਟੀ ਉਮੀਦਵਾਰ ਦਾ ਐਲਾਨ ਕਰਨ ਵਿੱਚ ਪੱਛੜ ਗਈ ਹੈ। ਅਕਾਲੀ ਦਲ ਅਤੇ ਬਸਪਾ ਵੱਲੋਂ ਐਨ.ਕੇ. ਸ਼ਰਮਾ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਸੰਜੀਵ ਖੰਨਾ, ਆਮ ਆਦਮੀ ਪਾਰਟੀ ਵੱਲੋਂ ਕੁਲਜੀਤ ਸਿੰਘ ਰੰਧਾਵਾ, ਸੰਯੁਕਤ ਸਮਾਜ ਮੋਰਚੇ ਵੱਲੋਂ ਨਵਜੋਤ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬਲਜੀਤ ਸਿੰਘ ਭਾਊ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All