ਪੀਪੀ ਵਰਮਾ
ਪੰਚਕੂਲਾ, 30 ਮਾਰਚ
ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਪੰਚਕੂਲਾ ਦੇ ਸੈਕਟਰ-17-18 ਦੇ ਚੌਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਉਨ੍ਹਾਂ ਦਾ ਪੁਤਲਾ ਫੂਕਿਆ। ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਕੋਲੋਂ ਪੰਜਾਬ ਦੀ ਸੁਰੱਖਿਆ ਸੰਭਾਲੀ ਨਹੀਂ ਜਾ ਰਹੀ ਤੇ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਪੰਚਕੂਲਾ ਭਾਜਪਾ ਨੇ ਅਬੋਹਰ ਤੋਂ ਪਾਰਟੀ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ ਸ਼ਰਮਾ ਸਣੇ ਪਾਰਟੀ ਦੀਆਂ ਵੱਡੀ ਗਿਣਤੀ ਔਰਤਾਂ ਵੀ ਹਾਜ਼ਰ ਸਨ। ਇਸ ਦੌਰਾਨ ਭਾਜਪਾ ਵੱਲੋਂ ਬੱਸ ਅੱਡਾ ਪਿੰਜੌਰ ਵਿੱਚ ਵੀ ਕੈਪਟਨ ਦਾ ਪੁਤਲਾ ਫੂਕਿਆ। ਕਾਲਕਾ-ਪਿੰਜੌਰ ਵਿੱਚ ਭਾਜਪਾ ਨੇਤਾਵਾਂ ਨੇ ਪੰਜਾਬ ਦੀ ਕਾਂਗਰਸ ਦਾ ਪੁਤਲਾ ਬੱਸ ਸਟੈਂਡ ਦੇ ਸਾਹਮਣੇ ਫੂਕਿਆ।