ਕਰਵਾ ਚੌਥ ਦੇ ਚਾਅ ਵਿਚ ਉੱਡੀਆਂ ਕਰੋਨਾ ਨੇਮਾਂ ਦੀਆਂ ਧੱਜੀਆਂ

ਸੋਹਣੇ ਸ਼ਹਿਰ ਦੀਆਂ ਮਾਰਕੀਟਾਂ ਵਿਚ ਮਹਿੰਦੀ ਲਗਵਾਉਣ ਅਤੇ ਖਰੀਦਦਾਰੀ ਕਰਨ ਲਈ ਲੱਗੀ ਰਹੀ ਭੀੜ

ਕਰਵਾ ਚੌਥ ਦੇ ਚਾਅ ਵਿਚ ਉੱਡੀਆਂ ਕਰੋਨਾ ਨੇਮਾਂ ਦੀਆਂ ਧੱਜੀਆਂ

ਚੰਡੀਗੜ੍ਹ ਵਿਚ ਕਰਵਾ ਚੌਥ ਤੋਂ ਇਕ ਦਿਨ ਪਹਿਲਾਂ ਸ਼ਨਿਚਰਵਾਰ ਨੂੰ ਸੈਕਟਰ-22 ਦੀ ਮਾਰਕੀਟ ’ਚ ਮਹਿੰਦੀ ਲਗਵਾਉਂਦੀ ਹੋਈ ਇਕ ਮਹਿਲਾ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 23 ਅਕਤੂਬਰ

ਚੰਡੀਗੜ੍ਹ ਵਿਚ ਅੱਜ ਕਰਵਾ ਚੌਥ ਤੋਂ ਇਕ ਦਿਨ ਪਹਿਲਾਂ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿਚ ਮਹਿੰਦੀ ਲਗਵਾਉਣ ਵਾਲੀਆਂ ਮਹਿਲਾਵਾਂ ਅਤੇ ਖ਼ਰੀਦਦਾਰੀ ਕਰਨ ਵਾਲੇ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਦੌਰਾਨ ਤਿਓਹਾਰਾਂ ਦੇ ਚਾਅ ਵਿਚ ਲੋਕ ਕਰੋਨਾ ਦੇ ਨੇਮਾਂ ਨੂੰ ਵੀ ਭੁੱਲੇ ਨਜ਼ਰ ਆਏ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲੀਸ ਨੇ ਤਿਓਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਹੈ, ਜਿਸ ਤਹਿਤ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਤੇ ਹੋਰ ਜਨਤਕ ਥਾਵਾਂ ’ਤੇ ਪੁਲੀਸ ਮੁਲਾਜ਼ਮ ਤਾਇਨਾਤ ਰਹੇ। ਐੱਸਐੱਸਪੀ ਕੁਲਦੀਪ ਚਾਹਲ ਨੇ ਵੀ ਅੱਜ ਮੀਟਿੰਗ ਕਰ ਕੇ ਪੁਲੀਸ ਅਧਿਕਾਰੀਆਂ ਨੂੰ ਤਿਓਹਾਰਾਂ ਦੇ ਮੱਦੇਨਜ਼ਰ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੀ ਹਨ।

ਪ੍ਰਸ਼ਾਸਨ ਵੱਲੋਂ ਕਰੋਨਾਵਾਇਰਸ ਦੇ ਪਸਾਰ ਨੂੰ ਰੋਕਣ ਲਈ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਅਤੇ ਹਰ ਵੇਲੇ ਮਾਸਕ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਰਵਾ ਚੌਥ ਦੇ ਚਾਅ ਵਿਚ ਅੱਜ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਕਰੋਨਾ ਤੋਂ ਬਚਾਅ ਲਈ ਬਣਾਏ ਗਏ ਨੇਮਾਂ ਦੀਆਂ ਧੱਜੀਆਂ ਉੱਡਦੀਆਂ ਦਿਖੀਆਂ। ਮਾਰਕੀਟਾਂ ਵਿਚ ਅੱਜ ਮਹਿੰਦੀ ਲਗਵਾਉਣ ਲਈ ਔਰਤਾਂ ਅਤੇ ਖਰੀਦਦਾਰੀ ਕਰਨ ਲਈ ਆਏ ਲੋਕਾਂ ਦੀ ਭਾੜ ਲੱਗੀ ਰਹੀ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਵੀ ਜਾਮ ਵਰਗੇ ਹਾਲਾਤ ਬਣੇ ਰਹੇ। ਟਰੈਫ਼ਿਕ ਪੁਲੀਸ ਨੇ ਸ਼ਹਿਰ ’ਚ ਆਵਾਜਾਈ ਦੇ ਸਮੱਸਿਆ ਦੇ ਨਿਪਟਾਰੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਵੱਡੀ ਗਿਣਤੀ ਮੁਲਾਜ਼ਮ ਤਾਇਨਾਤ ਕੀਤੇ ਹੋਏ ਸਨ। ਇਸ ਦੌਰਾਨ ਬਾਜ਼ਾਰਾਂ ਵਿਚ ਔਰਤਾਂ ਮਹਿੰਦੀ ਲਗਵਾਉਂਦੀਆਂ ਅਤੇ ਖ਼ਰੀਦਦਾਰੀ ਕਰਦੀਆਂ ਨਜ਼ਰ ਆਈਆਂ। ਸ਼ਹਿਰ ਵਿਚਲੇ ਬਿਊਟੀ ਪਾਰਲਰਾਂ ’ਚ ਵੀ ਔਰਤਾਂ ਦੀ ਭੀੜ ਲੱਗੀ ਰਹੀ। ਉੱਧਰ, ਖਾਣ-ਪੀਣ ਦੀਆਂ ਵਸਤਾਂ ਵਾਲੀਆਂ ਦੁਕਾਨਾਂ ’ਤੇ ਵੀ ਕਾਫੀ ਭੀੜ ਲੱਗੀ ਰਹੀ। ਇਸ ਤੋਂ ਇਲਾਵਾ ਅੱਜ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ’ਚ ਵੀ ਭੀੜ ਲੱਗੀ ਰਹੀ। ਪੁਲੀਸ ਨੇ ਸ਼ਹਿਰ ਦੇ ਕਮਿਊਨਿਟੀ ਸੈਂਟਰਾਂ, ਸਕੂਲਾਂ ਅਤੇ ਕਾਲਜਾਂ ’ਚ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਕੀਤਾ ਹੋਇਆ ਸੀ ਤਾਂ ਜੋ ਸ਼ਹਿਰ ਦੀਆਂ ਸੜਕਾਂ ’ਤੇ ਜਾਮ ਨਾ ਲੱਗੇ।

ਯੂਟੀ ਪ੍ਰਸ਼ਾਸਨ ਵੱਲੋਂ ਕਰੋਨਾਵਾਇਰਸ ਦੇ ਪਸਾਰ ਨੂੰ ਰੋਕਣ ਲਈ ਹਰ ਸਮੇਂ ਮਾਸਕ ਦੀ ਵਰਤੋਂ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜੋ ਕਿ ਅੱਜ ਵਿਅਰਥ ਜਾਪ ਰਹੇ ਸਨ।

ਮਹਿੰਗਾਈ ਨੇ ਤਿਓਹਾਰ ਦੇ ਰੰਗ ਵਿਚ ਪਾਇਆ ਭੰਗ

ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਕਾਰਨ ਮਹਿੰਗਾਈ ਸੱਤਵੇਂ ਅਸਮਾਨ ’ਤੇ ਪਹੁੰਚ ਗਈ ਹੈ, ਜਿਸ ਕਾਰਨ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋਇਆ ਪਿਆ ਹੈ। ਮੰਦੀ ਦੇ ਦੌਰ ਦਾ ਅਸਰ ਤਿਉਹਾਰਾਂ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕਰਵਾ ਚੌਥ ਤੋਂ ਇਕ ਦਿਨ ਪਹਿਲਾਂ ਅੱਜ ਸੁਹਾਗਣਾਂ, ਖਾਸ ਕਰ ਨਵੀਆਂ ਵਿਆਹੀਆਂ ਮੁਟਿਆਰਾਂ ਸੋਨੇ-ਚਾਂਦੀ ਦੇ ਗਹਿਣਿਆਂ ਦੀ ਥਾਂ ਨਕਲੀ ਗਹਿਣਿਆਂ ਦੀ ਖਰੀਦ ਕਰਦੀਆਂ ਦਿਖੀਆਂ। ਕੱਪੜੇ ਵਾਲੀਆਂ ਦੁਕਾਨਾਂ ’ਤੇ ਵੀ ਭੀੜ ਘੱਟ ਹੀ ਦਿਖਾਈ ਦਿੱਤੀ।

ਲੋੜਵੰਦ ਨੂੰ ਰੁਜ਼ਗਾਰ ਤੇ ਗਾਹਕਾਂ ਲਈ ਮੁਫ਼ਤ ਸੇਵਾ

ਚੰਡੀਗੜ੍ਹ (ਮੁਕੇਸ਼ ਕੁਮਾਰ): ਕਰਵਾ ਚੌਥ ਦੇ ਤਿਉਹਾਰ ਦੇ ਤਿਓਹਾਰ ਮੌਕੇ ਇੱਥੇ ਸੈਕਟਰ 24 ਸਥਿਤ ਓਂਕਾਰ ਮਾਰਕੀਟਿੰਗ ਵੱਲੋਂ ਲੋੜਵੰਦ ਕੁੜੀਆਂ ਨੂੰ ਰੁਜ਼ਗਾਰ ਦੇਣ ਲਈ ਮਹਿੰਦੀ ਦੇ ਸਟਾਲ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਵਿਚ ਇਸ ਦੁਕਾਨ ਵਿਚ ਸਾਮਾਨ ਦੀ ਖਰੀਦਦਾਰੀ ਕਰਨ ਲਈ ਆਉਂਦੀਆਂ ਔਰਤਾਂ ਦੇ ਮੁਫ਼ਤ ਮਹਿੰਦੀ ਲਗਾਈ ਜਾ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਖਰੀਦਦਾਰ ਮਹਿਲਾਵਾਂ ਨੂੰ ਮੁਫ਼ਤ ਵਿਚ ਮਹਿੰਦੀ ਦੀ ਸੇਵਾ ਦਾ ਲਾਭ ਮਿਲਦਾ ਹੈ ਉੱਥੇ ਹੀ ਪੰਜ ਲੋੜਵੰਦ ਕੁੜੀਆਂ ਲਈ ਰੁਜ਼ਗਾਰ ਦਾ ਆਰਜ਼ੀ ਪ੍ਰਬੰਧ ਕੀਤਾ ਗਿਆ ਹੈ। ਇੱਥੇ ਕੋਵਿਡ-19 ਸਬੰਧੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਮਹਿੰਦੀ ਲਗਾਉਣ ਵਾਲੀਆਂ ਕੁੜੀਆਂ ਪੀਪੀਈ ਕਿੱਟ ਪਾ ਕੇ ਮਹਿਲਾਵਾਂ ਦੇ ਹੱਥਾਂ ’ਤੇ ਮਹਿੰਦੀ ਲਗਾ ਰਹੀਆਂ ਹਨ। ਓਂਕਾਰ ਮਾਰਕੀਟਿੰਗ ਦੇ ਰਵਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਕੁੜੀਆਂ ਵੱਲੋਂ ਜਿੱਥੇ ਪੀਪੀਈ ਕਿੱਟ ਪਾ ਕੇ ਮਹਿੰਦੀ ਲਗਾਈ ਜਾ ਰਹੀ ਹੈ ਉੱਥੇ ਹੀ ਇਥੇ ਮਹਿੰਦੀ ਲਗਵਾਉਣ ਵਾਲੀਆਂ ਮਹਿਲਾਵਾਂ ਨੂੰ ਪਹਿਲਾਂ ਸੈਨੀਟਾਈਜ਼ ਵੀ ਕੀਤਾ ਜਾਂਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All