ਜ਼ੀਰਕਪੁਰ ਵਿੱਚ ਕਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ

ਜ਼ੀਰਕਪੁਰ ਵਿੱਚ ਕਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ

ਹਰਜੀਤ ਸਿੰਘ
ਜ਼ੀਰਕਪੁਰ, 3 ਜੂਨ

ਸ਼ਹਿਰ ਵਿੱਚ ਕਰੋਨਾ ਦੇ ਅੱਜ ਤਿੰਨ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ ਬਲਟਾਣਾ ਵਸਨੀਕ ਇਕ 50 ਸਾਲਾਂ ਦੀ ਔਰਤ, ਉਸਦਾ 28 ਸਾਲਾਂ ਦਾ ਪੁੱਤਰ ਅਤੇ ਢਕੋਲੀ ਕਮਿਉੂਨਿਟੀ ਹੈਲਥ ਸੈਂਟਰ ਦਾ ਦਰਜਾ ਚਾਰ ਮੁਲਾਜ਼ਮ ਸ਼ਾਮਲ ਹੈ। ਸਿਵਲ ਸਰਜਨ ਮੁਹਾਲੀ ਡਾਕਟਰ ਮਨਜੀਤ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਰੀਜ਼ਾਂ ਨੂੰ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿਚ ਦਾਖਲ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਸੰਪਰਕ ਆਉਣ ਵਾਲਿਆਂ ਬਾਰੇ ਪਤਾ ਕੀਤਾ ਜਾ ਰਿਹਾ ਹੈ। ਇਨ੍ਹਾਂ ਤਿੰਨ ਨਵੇਂ ਮਾਮਲਿਆਂ ਨਾਲ ਜ਼ੀਰਕਪੁਰ ਵਿੱਚ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All