
ਸੈਕਟਰ 42ਸੀ ਵਿੱਚ ਨਵੇਂ ਓਪਨ ਏਅਰ ਜਿਮ ਦਾ ਉਦਘਾਟਨ ਕਰਦੇ ਹੋਏ ਮੇਅਰ ਅਨੂਪ ਗੁਪਤਾ।
ਮੁਕੇਸ਼ ਕੁਮਾਰ
ਚੰਡੀਗੜ੍ਹ, 31 ਜਨਵਰੀ
ਇੱਥੋਂ ਦੇ ਮੇਅਰ ਅਨੂਪ ਗੁਪਤਾ ਨੇ ਬੁੱਧਵਾਰ ਨੂੰ ਵਾਰਡ ਨੰਬਰ 24 ਅਧੀਨ ਪੈਂਦੇ ਸੈਕਟਰ 42 ਸੀ ਵਿੱਚ ਨਵੇਂ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮੇਅਰ ਅਨੂਪ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਵੱਲੋਂ ਵਾਰਡ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਉਮਰ ਵਰਗ ਦੇ ਲੋਕ ਸ਼ਹਿਰ ਦੀਆਂ ਹਰੀਆਂ ਪੱਟੀਆਂ (ਪਾਰਕਾਂ) ਵਿੱਚ ਸਥਾਪਤ ਕੀਤੇ ਜਾ ਰਹੇ ਓਪਨ ਏਅਰ ਜਿੰਮ ਦਾ ਲਾਭ ਉਠਾ ਰਹੇ ਹਨ। ਇਨ੍ਹਾਂ ਦੀ ਵਰਤੋਂ ਕਰਕੇ ਨੌਜਵਾਨ ਅਤੇ ਬਜ਼ੁਰਗ ਆਪਣੀ ਸਿਹਤ ਦਾ ਪੂਰਾ ਧਿਆਨ ਰੱਖ ਸਕਦੇ ਹਨ। ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਪੈਸੇ ਦੇ ਉਨ੍ਹਾਂ ਦੇ ਘਰ ਦੇ ਨੇੜੇ ਹੀ ਨਗਰ ਨਿਗਮ ਦੀ ਹਰੀ ਪੱਟੀ ਵਿੱਚ ਸਰੀਰਕ ਕਸਰਤ ਕਰਨ ਦਾ ਮੌਕਾ ਮਿਲੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ