ਸਵਾਮੀ ਵਿਵੇਕਾਨੰਦ ਦੇ ਬੁੱਤ ਦਾ ਉਦਘਾਟਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਕੜਾਸਨ ਵਿੱਚ ਸਵਾਮੀ ਵਿਵੇਕਾਨੰਦ ਦੇ ਬੁੱਤ ਤੋਂ ਪਰਦਾ ਹਟਾਇਆ। ਇਸ ਮੌਕੇ ਮੁੱਖ ਮੰਤਰੀ ਨੇ ‘ਵਿਕਸਿਤ ਹਰਿਆਣਾ-ਵਿਕਸਿਤ ਭਾਰਤ’ ਦੇ ਸੰਕਲਪ ਨੂੰ ਦੁਹਰਾਉਂਦਿਆਂ ਪਿੰਡ ਕੜਾਸਨ ਦੇ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਅਤੇ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਕੜਾਸਨ ਵਿੱਚ ਸਵਾਮੀ ਵਿਵੇਕਾਨੰਦ ਦੇ ਬੁੱਤ ਤੋਂ ਪਰਦਾ ਹਟਾਇਆ। ਇਸ ਮੌਕੇ ਮੁੱਖ ਮੰਤਰੀ ਨੇ ‘ਵਿਕਸਿਤ ਹਰਿਆਣਾ-ਵਿਕਸਿਤ ਭਾਰਤ’ ਦੇ ਸੰਕਲਪ ਨੂੰ ਦੁਹਰਾਉਂਦਿਆਂ ਪਿੰਡ ਕੜਾਸਨ ਦੇ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਅਤੇ ਵਿਵੇਕਾਨੰਦ ਉਥਾਨ ਕਮੇਟੀ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨੌਜਵਾਨ ਇਸ ਬੁੱਤ ਨੂੰ ਵੇਖੇਗਾ ਤਾਂ ਉਸਨੂੰ ਸਮਾਜ ਅਤੇ ਦੇਸ਼ ਸੇਵਾ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ 1893 ਵਿੱਚ ਸ਼ਿਕਾਗੋ ਦੀ ਵਿਸ਼ਵ ਧਰਮ ਸਭਾ ਵਿੱਚ ਵਿਵੇਕਾਨੰਦ ਦੇ ਇਤਿਹਾਸਕ ਭਾਸ਼ਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ ’ਤੇ ਨਵੀਆਂ ਉਚਾਈਆਂ ਛੂਹ ਰਿਹਾ ਹੈ। ਸਮਾਗਮ ਦੌਰਾਨ 25 ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਕਮੇਟੀ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।
Advertisement
Advertisement
×

