ਪ੍ਰਸ਼ਾਸਕ ਵੱਲੋਂ ਅਪਗ੍ਰੇਡਡ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ : The Tribune India

ਪ੍ਰਸ਼ਾਸਕ ਵੱਲੋਂ ਅਪਗ੍ਰੇਡਡ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ

ਕਿਰਨ ਖੇਰ ਤੇ ਮੇਅਰ ਸਰਬਜੀਤ ਕੌਰ ਨੇ ਵੀ ਕੀਤੀ ਸ਼ਿਰਕਤ; ਛੇਤੀ ਹੱਲ ਹੋਵੇਗੀ ਡੱਡੂ ਮਾਜਰਾ ਡੰਪਿੰਗ ਗਰਾਊਂਡ ਦੀ ਸਮੱਸਿਆ

ਪ੍ਰਸ਼ਾਸਕ ਵੱਲੋਂ ਅਪਗ੍ਰੇਡਡ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ

ਸੈਕਟਰ 25 ਵਿੱਚ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦੇ ਹੋਏ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ।

ਮੁਕੇਸ਼ ਕੁਮਾਰ
ਚੰਡੀਗੜ੍ਹ, 1 ਦਸੰਬਰ

ਡੱਡੂ ਮਾਜਰਾ ਡੰਪਿੰਗ ਗਰਾਊਂਡ ਦੀ ਸਮੱਸਿਆ ਛੇਤੀ ਹੱਲ ਹੋਣ ਦੀ ਉਮੀਦ ਬੱਝ ਗਈ ਹੈ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਡੱਡੂ ਮਾਜਰਾ ਨੇੜੇ ਸੈਕਟਰ 25 ਵਿੱਚ ਸੁੱਕੀ ਰਹਿੰਦ-ਖੂੰਹਦ ਦਾ ਖਾਤਮਾ ਕਰ ਕੇ ਇਸ ਨੂੰ ਆਰਡੀਐੱਫ (ਰਿਫਿਊਜ਼ ਡਿਰਾਈਵਡ ਫਿਊਲ) ਵਿੱਚ ਬਦਲਣ ਲਈ ਅਪਗ੍ਰੇਡ ਕੀਤੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਪ੍ਰਸ਼ਾਸਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ਦੀ ਸਫਾਈ ਮੁਹਿੰਮ ਨੂੰ ਨਵਾਂ ਹੁਲਾਰਾ ਦਿੱਤਾ ਹੈ।

ਨਗਰ ਨਿਗਮ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਪੁਰੋਹਿਤ ਨੇ ਕਿਹਾ ਕਿ ਨਿਗਮ ਨੇ ਇੰਨੇ ਘੱਟ ਸਮੇਂ ਵਿੱਚ ਪਲਾਂਟ ਨੂੰ ਅਪਗ੍ਰੇਡ ਅਤੇ ਚਾਲੂ ਕਰ ਦਿੱਤਾ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ ਦੀ ਸਵੱਛਤਾ ਰੈਂਕਿੰਗ ਵਿੱਚ ਸੁਧਾਰ ਹੋਵੇਗਾ ਸਗੋਂ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਵੀ ਰਾਹਤ ਮਿਲੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਕੂੜੇ ਦੀ ਪ੍ਰੋਸੈਸਿੰਗ ਨੂੰ ਰੋਜ਼ਾਨਾ ਬਿਨਾਂ ਕਿਸੇ ਰੁਕਾਵਟ ਦੇ ਪ੍ਰੋਸੈੱਸ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਯੂਟੀ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਜੇਕਰ ਸਮੱਸਿਆਵਾਂ ਨੂੰ ਪਛਾਣ ਕੇ ਸੁਹਿਰਦ ਯਤਨ ਕੀਤੇ ਜਾਣ ਤਾਂ ਬਦਲਾਅ ਸੰਭਵ ਹੈ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਅਤੇ ਗਿੱਲੇ ਕੂੜੇ ਦੀ 100 ਫੀਸਦੀ ਪ੍ਰੋਸੈਸਿੰਗ ਨਾਲ ਚੰਡੀਗੜ੍ਹ ਮੁੜ ਤੋਂ ਸੁੰਦਰ ਸ਼ਹਿਰ ਦਾ ਖਿਤਾਬ ਬਰਕਰਾਰ ਰੱਖ ਸਕੇਗਾ। ਉਨ੍ਹਾਂ ਅਪਗ੍ਰੇਡ ਕੀਤੀ ਮਸ਼ੀਨਰੀ ਨਾਲ ਇਸ ਪਲਾਂਟ ਨੂੰ ਦੁਬਾਰਾ ਸ਼ੁਰੂ ਕਰਨ ਲਈ ਨਗਰ ਨਿਗਮ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਮੇਅਰ ਸਰਬਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਪਲਾਂਟ ਦੀ ਮਸ਼ੀਨਰੀ ਦੀ ਮੁਰੰਮਤ ਕਰਨ ਦੇ ਨਾਲ ਨਾਲ ਇਸ ਪਲਾਂਟ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਅੱਜ ਤੋਂ ਚਾਲੂ ਕਰ ਦਿੱਤਾ ਗਿਆ ਹੈ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਦੱਸਿਆ ਕਿ ਇਹ ਪਲਾਂਟ ਸ਼ਹਿਰ ਵਿੱਚ ਪੈਦਾ ਹੋਣ ਵਾਲੇ 100 ਫ਼ੀਸਦ ਸੁੱਕੇ ਕੂੜੇ ਨੂੰ ਪ੍ਰੋਸੈਸ ਕਰੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸ਼ਹਿਰ ਵਿੱਚ ਏਕੀਕ੍ਰਿਤ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਜੋ ਅਗਲੇ 25 ਸਾਲਾਂ ਲਈ ਕੂੜੇ ਦੀ ਪ੍ਰੋਸੈਸਿੰਗ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ। ਪਲਾਂਟ ਦੇ ਉਦਘਾਟਨ ਮੌਕੇ ਗ੍ਰਹਿ ਸਕੱਤਰ-ਕਮ-ਸਕੱਤਰ ਸਥਾਨਕ ਸਰਕਾਰ ਨਿਤਿਨ ਕੁਮਾਰ ਯਾਦਵ, ਡਿਪਟੀ ਮੇਅਰ ਅਨੂਪ ਗੁਪਤਾ, ਇਲਾਕਾ ਕੌਂਸਲਰ ਪੂਨਮ, ਕੌਂਸਲਰ ਅੰਜੂ ਕਤਿਆਲ, ਉਕੇਸ਼ ਢੀਂਗਰਾ ਸਮੇਤ ਹੋਰ ਕੌਂਸਲਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਚੰਡੀਗੜ੍ਹ ਦੇ ਹੋਰ ਸੀਨੀਅਰ ਅਧਿਕਾਰੀਅਤੇ ਸ਼ਹਿਰ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All