ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 31 ਮਾਰਚ
ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਢਿੱਲੋਂ ਨੇ ਅੱਜ ਇਥੇ ਸੈਕਟਰ 22 ਸਥਿਤ ਸ਼ਾਸਤਰੀ ਮਾਰਕੀਟ ਦੇ ਨੇੜੇ ਇੱਕ ਜਨਤਕ ਪਖ਼ਾਨੇ ਦਾ ਉਦਘਾਟਨ ਕੀਤਾ। ਇਸ ਮੌਕੇ ਮੇਅਰ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਵੱਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਿਗਮ ਵਲੋਂ ਸ਼ਹਿਰ ਵਿੱਚ ਸਾਰੇ ਜਨਤਕ ਪਖਾਨਿਆਂ ’ਤੇ ‘ਕਿਊਆਰ ਕੋਡ’ ਲਗਾਏ ਜਾਣਗੇ ਤਾਂ ਜੋ ਲੋਕ ਇਥੇ ਸਹੂਲਤ ਦੀ ਵਰਤੋਂ ਕਰਨ ਮਗਰੋਂ ਪਖ਼ਾਨੇ ਵਿੱਚ ਬਿਜਲੀ ਦੀ ਉਪਲਬਧਤਾ, ਪਾਣੀ ਦੀ ਸਪਲਾਈ, ਸਫ਼ਾਈ ਆਦਿ ਬਾਰੇ ਆਪਣੀ ਪ੍ਰਤੀਕਿਰਆ ਦੇ ਸਕਣ। ਉਨ੍ਹਾਂ ਦੱਸਿਆ ਕਿ ਏਬੀਡੀ ਯੋਜਨਾ ਤਹਿਤ 20 ਲੱਖ ਦੀ ਲਾਗਤ ਨਾਲ ਇਸ ਪਖ਼ਾਨੇ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।