ਕੁਲੈਕਟਰ ਰੇਟਾਂ ’ਚ ਵਾਧਾ ਲੋਕ ਵਿਰੋਧੀ: ਸਿੱਧੂ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜ਼ਮੀਨਾਂ-ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੁਲੈਕਟਰ ਰੇਟ ਵਧਾਉਣ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਹੈ ਕਿ ਇਸ ਨਾਲ ਰੀਅਲ ਅਸਟੇਟ ਦੇ ਨਾਲ ਹਰ ਵਪਾਰ ਵਿੱਚ ਖੜ੍ਹੋਤ ਆਉਣ ਕਾਰਨ ਸੂਬੇ...
Advertisement
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜ਼ਮੀਨਾਂ-ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੁਲੈਕਟਰ ਰੇਟ ਵਧਾਉਣ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਹੈ ਕਿ ਇਸ ਨਾਲ ਰੀਅਲ ਅਸਟੇਟ ਦੇ ਨਾਲ ਹਰ ਵਪਾਰ ਵਿੱਚ ਖੜ੍ਹੋਤ ਆਉਣ ਕਾਰਨ ਸੂਬੇ ਦੀ ਆਰਥਿਕਤਾ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਅੰਦਰ ਕੁਲੈਕਟਰ ਰੇਟਾਂ ’ਚ 20 ਤੋਂ 32 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਮੁਹਾਲੀ ਸ਼ਹਿਰ ਵਿਚ ਇੱਕ ਕਨਾਲ ਦੇ ਪਲਾਟ ਦੀ ਰਜਿਸਟਰੀ ’ਤੇ 22 ਲੱਖ ਰੁਪਏ ਦਾ ਖ਼ਰਚ ਆਵੇਗਾ ਜੋ ਪਹਿਲਾਂ 18 ਲੱਖ ਰੁਪਏ ਸੀ।
ਸ੍ਰੀ ਸਿੱਧੂ ਨੇ ਕਿਹਾ ਕਿ ਬੈਂਕਾਂ ਤੋਂ ਕਰਜ਼ੇ ਲੈਣ ਸਮੇਂ ਜ਼ਮਾਨਤ ਵਜੋਂ ਕਰਵਾਈਆਂ ਜਾਣ ਵਾਲੀਆਂ ਆਡ-ਰਹਿਣ ਰਜਿਸਟਰੀਆਂ ਦੇ ਰੇਟ ਵੀ ਵਧਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 50 ਲੱਖ ਰੁਪਏ ਦਾ ਕਰਜ਼ਾ ਲੈਣ ਲਈ ਹੁਣ 6,000 ਦੀ ਥਾਂ 34,000 ਰੁਪਏ ਦਾ ਖ਼ਰਚਾ ਆਵੇਗਾ। ਤਤਕਾਲ ਰਜਿਸਟਰੀ ਦਾ ਸਮਾਂ ਲੈਣ ਲਈ ਵੀ ਹੁਣ 5,000 ਦੀ ਥਾਂ 10,000 ਰੁਪਏ ਦਾ ਖ਼ਰਚਾ ਕਰਨਾ ਪਵੇਗਾ।
Advertisement
Advertisement
