ਕਣਕ ਦੇ ਭਾਅ ’ਚ ਵਾਧਾ ਕਿਸਾਨਾਂ ਦੇ ਹਿੱਤ ’ਚ ਫ਼ੈਸਲਾ: ਮਿੱਤਲ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਨੋਦ ਮਿੱਤਲ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿਚ 160 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਸਾਬਤ ਕਰ ਦਿਤਾ ਕਿ ਕੇਂਦਰ ਦੀ ਸਰਕਾਰ ਕਿਸਾਨ ਹਿਤੂ ਸਰਕਾਰ ਹੈ ਜਦੋਂ ਕਿ ਹੋਰ ਸਰਕਾਰਾਂ ਵਲੋਂ...
Advertisement
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਨੋਦ ਮਿੱਤਲ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿਚ 160 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਸਾਬਤ ਕਰ ਦਿਤਾ ਕਿ ਕੇਂਦਰ ਦੀ ਸਰਕਾਰ ਕਿਸਾਨ ਹਿਤੂ ਸਰਕਾਰ ਹੈ ਜਦੋਂ ਕਿ ਹੋਰ ਸਰਕਾਰਾਂ ਵਲੋਂ ਕਦੇ ਵੀ ਇਸ ਤਰ੍ਹਾਂ ਦੇ ਕਿਸਾਨ ਹਿਤੂ ਫ਼ੈਸਲੇ ਨਹੀਂ ਲਏ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦਾ ਜੀਵਨ ਪੱਧਰ ਉਚਾ ਚੁਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਕਾਰਨ ਵਿਰੋਧੀ ਪਾਰਟੀਆਂ ਦੇ ਆਗੂ ਬੁਖਲਾਹਟ ’ਚ ਆ ਕੇ ਕੇਂਦਰ ਸਰਕਾਰ ਖਿਲਾਫ਼ ਝੂਠੀ ਬਿਆਨਬਾਜੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੀਆਂ ਲੂਬੜਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
Advertisement
Advertisement
×