ਐਸ.ਏ.ਐਸ. ਨਗਰ (ਮੁਹਾਲੀ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਵਿੱਚ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲੀ ਵਿਦਿਆਰਥੀਆਂ ਨਾਲ ਸਬੰਧਤ ਕੋਈ ਵੀ ਸਭਿਆਚਾਰਕ ਪ੍ਰੋਗਰਾਮ ਪੇਸ਼ ਨਹੀਂ ਕੀਤਾ ਜਾਵੇਗਾ। ਉਧਰ, ਏਡੀਜੀਪੀ (ਲਾਅ ਐਂਡ ਆਰਡਰ) ਈਸ਼ਵਰ ਚੰਦਰ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਹਾਲੀ ਸਿਵਲ ਪ੍ਰਸ਼ਾਸਨ ਸਮੇਤ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। -ਪੱਤਰ ਪ੍ਰੇਰਕ