ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰੈੱਸ ਦੀ ਆਜ਼ਾਦ ਹਸਤੀ ਲੋਕਤੰਤਰ ਲਈ ਮੁੱਢਲੀ ਸ਼ਰਤ: ਕੰਗ

ਬੁਲੰਦ ਪ੍ਰੈੱਸ ਕਲੱਬ ਨੇ ਕੌਮੀ ਪ੍ਰੈੱਸ ਦਿਵਸ ਮਨਾਇਆ
ਸਮਾਗਮ ਦੌਰਾਨ ਸ਼ਮ੍ਹਾ ਰੌਸ਼ਨ ਕਰਦੇ ਹੋਏ ਕਲੱਬ ਮੈਂਬਰ। -ਫੋਟੋ: ਬੱਬੀ
Advertisement
ਬੁਲੰਦ ਪ੍ਰੈੱਸ ਕਲੱਬ ਚਮਕੌਰ ਸਾਹਿਬ ਨੇ ਕੌਮੀ ਪ੍ਰੈੱਸ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਪਹੁੰਚੇ। ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਆਜ਼ਾਦ ਹਸਤੀ ਲੋਕਤੰਤਰ ਲਈ ਮੁੱਢਲੀ ਸ਼ਰਤ ਹੈ, ਕਿਉਂਕਿ ਇਹ ਵਿਧਾਨਪਾਲਿਕਾ, ਕਾਰਜਪਾਲਿਕਾ ਤੇ ਨਿਆਂਪਾਲਿਕਾ ਵਾਂਗ ਹੀ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਹਲਕਾ ਵਿਧਾਇਕ ਚਰਨਜੀਤ ਸਿੰਘ ਨੇ ਕਲੱਬ ਦੀ ਸ਼ਲਾਘਾ ਕੀਤੀ। ਸੰਤ ਸੁਖਵੀਰ ਸਿੰਘ ਕੰਧੋਲਾ, ਸੰਤ ਬਾਬਾ ਸੁਖਪਾਲ ਸਿੰਘ ਭੈਰੋਂਮਾਜਰਾ, ਜਥੇਦਾਰ ਬਹਾਦਰ ਸਿੰਘ, ਅਮਰਜੀਤ ਸਿੰਘ ਕਲਸੀ, ਅਵਤਾਰ ਸਿੰਘ ਭੰਗੂ, ਪ੍ਰਿੰਸੀਪਲ ਰਜਿੰਦਰ ਕੌਰ, ਪ੍ਰੋ ਆਰ ਸੀ ਢੰਡ, ਕੈਪਟਨ ਹਰਪਾਲ ਸਿੰਘ ਅਤੇ ਅਦਾਕਾਰ ਹਰਵਿੰਦਰ ਸਿੰਘ ਔਜਲਾ ਨੇ ਸਾਂਝੇ ਤੌਰ ’ਤੇ ਸ਼ਮਾਂ ਰੌਸ਼ਨ ਕੀਤੀ। ਇਸ ਮੌਕੇ ਅਜੈ ਮਲਹੋਤਰਾ ਪ੍ਰਧਾਨ ਪ੍ਰੈੱਸ ਕਲੱਬ ਫ਼ਤਹਿਗੜ੍ਹ ਸਾਹਿਬ ਅਤੇ ਡਾ. ਵਿਪਨ ਸ਼ਰਮਾ ਜਨਰਲ ਸਕੱਤਰ ਨੇ ਸੰਬੋਧਨ ਕੀਤਾ। ਇਸ ਮੌਕੇ ਸਕੂਲ ਵਿਦਿਆਰਥੀਆਂ ਦੇ ਭਾਸ਼ਣ ਅਤੇ ਸਲੋਗਨ ਲਿਖਣ, ਮੌਕੇ ’ਤੇ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡੀ ਐੱਸ ਪੀ ਮਨਜੀਤ ਸਿੰਘ ਔਲਖ, ਪੈਨਸ਼ਨਰਜ਼ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ, ਥਾਣਾ ਮੁਖੀ ਗੁਰਪ੍ਰੀਤ ਸਿੰਘ, ਚੇਅਰਮੈਨ ਸਕਿੰਦਰ ਸਿੰਘ ਸਹੇੜੀ, ਐੱਨ ਪੀ ਰਾਣਾ ਅਤੇ ਵਿਸ਼ਾਲ ਅਗਨੀਹੋਤਰੀ ਹਾਜ਼ਰ ਸਨ।

Advertisement
Advertisement
Show comments