ਇੰਦਰਪਾਲ ਸਿੰਘ ਨੇ ਮੱਲ ਮਾਰੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਬੀਟੈਕ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਦੇ ਅੰਤਿਮ ਸਾਲ ਦੇ ਵਿਦਿਆਰਥੀ ਇੰਦਰਪਾਲ ਸਿੰਘ ਨੇ ਗੇਟ-2025 ਦੀ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ, ਜਿਸ ਕਾਰਨ ਉਸ ਨੂੰ ਇੰਸਟੀਚਿਊਟ ਆਫ ਕੈਮੀਕਲ ਟੈਕਨਾਲੋਜੀ (ਆਈਸੀਟੀ)...
Advertisement
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਬੀਟੈਕ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਦੇ ਅੰਤਿਮ ਸਾਲ ਦੇ ਵਿਦਿਆਰਥੀ ਇੰਦਰਪਾਲ ਸਿੰਘ ਨੇ ਗੇਟ-2025 ਦੀ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ, ਜਿਸ ਕਾਰਨ ਉਸ ਨੂੰ ਇੰਸਟੀਚਿਊਟ ਆਫ ਕੈਮੀਕਲ ਟੈਕਨਾਲੋਜੀ (ਆਈਸੀਟੀ) ਮੁੰਬਈ ਵਿੱਚ ਦਾਖਲਾ ਮਿਲਿਆ ਅਤੇ ਆਪਣੀ ਪੋਸਟ ਗ੍ਰੈਜੂਏਟ ਪੜ੍ਹਾਈ ਲਈ ਸਕਾਲਰਸ਼ਿਪ ਪ੍ਰਾਪਤ ਕੀਤੀ। ਉਸ ਨੇ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਦੇ ਇੰਚਾਰਜ ਡਾ. ਰੁਪਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਆਪਣਾ ਛੇ ਮਹੀਨਿਆਂ ਦਾ ਖੋਜ ਪ੍ਰਾਜੈਕਟ ਪੂਰਾ ਕੀਤਾ ਸੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਅਤੇ ਵਾਈਸ ਚਾਂਸਲਰ, ਡਾ. ਪਰਿਤ ਪਾਲ ਸਿੰਘ ਨੇ ਇੰਦਰਪਾਲ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ।
Advertisement