ਸਨਅਤਕਾਰਾਂ ਵੱਲੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ

ਸਨਅਤਕਾਰਾਂ ਵੱਲੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ‘ਆਪ’ ਉਮੀਦਵਾਰ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 28 ਜਨਵਰੀ

ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਅਤੇ ਸਨਅਤਕਾਰਾਂ ਨੇ ਉਨ੍ਹਾਂ ਦੇ ਮੇਅਰ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਦੇਖਦੇ ਹੋਏ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਕੁਲਵੰਤ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਮੁਹਾਲੀ ਵਿੱਚ ਉਦਯੋਗਿਕ ਕ੍ਰਾਂਤੀ ਲਿਆਂਦੀ ਜਾਵੇਗੀ ਅਤੇ ਸ਼ਹਿਰ ਵਿੱਚ ਬੰਦ ਪਈਆਂ ਸਨਅਤਾਂ ਦੇ ਤਾਲੇ ਖੁੱਲ੍ਹਵਾਉਣ ਅਤੇ ਪਿਛਲੀ ਸਰਕਾਰਾਂ ਦੀ ਅਣਦੇਖੀ ਕਾਰਨ ਮੁਹਾਲੀ ਤੋਂ ਦੂਜੇ ਸ਼ਹਿਰਾਂ ਵਿੱਚ ਸ਼ਿਫ਼ਟ ਹੋਈਆਂ ਉਦਯੋਗਿਕ ਇਕਾਈਆਂ ਨੂੰ ਵਾਪਸ ਮੁਹਾਲੀ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਫੈਕਟਰੀ ਕਾਮਿਆਂ ਨੂੰ ਮੈਡੀਕਲ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਈਐੱਸਆਈ ਹਸਪਤਾਲ ਨੂੰ ਅਪਗਰੇਡ ਕਰਕੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਸ਼ਹਿਰ ਦੇ ਸਨਅਤਕਾਰਾਂ ਅਤੇ ਉਦਯੋਗਿਕ ਕਾਮਿਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਸਨਅਤਕਾਰ ਅਸ਼ੋਕ ਗੁਪਤਾ, ਅਸ਼ਵਨੀ ਵੱਤਸ, ਹਰਿੰਦਰਪਾਲ ਸਿੰਘ ਬਿੱਲਾ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਕੇ.ਐੱਸ. ਮਾਹਲ, ਬੀਐੱਸ ਆਨੰਦ, ਲੇਬਰ ਲਾਅ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਸਬੀਰ ਸਿੰਘ, ‘ਆਪ’ ਦੇ ਸੀਨੀਅਰ ਆਗੂ ਵਿਨੀਤ ਵਰਮਾ, ਵਧਾਵਾ ਸਿੰਘ ਸੋਖੀ, ਇਕਬਾਲ ਸਿੰਘ, ਨਵਨੀਤ ਸਕਸੈਨਾ, ਵਿਜੈ ਗੋਇਲ ਅਤੇ ਸੰਦੀਪ ਕੁਮਾਰ ਹਾਜ਼ਰ ਸਨ।

‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਬਾਰੇ ਪੂਰੇ ਵੇਰਵੇ ਦਰਜ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ‘ਹਾਂ’ ਜਾਂ ‘ਨਾ’ ਚੈੱਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਅਤੇ ਸਬੰਧਤ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮ੍ਹਾਂ ਕਰਵਾਏ ਜਾਣ ਵਾਲੇ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਬੰਧਤ ਰਿਟਰਨਿੰਗ ਅਫ਼ਸਰ ਹਰ ਹਾਲਤ ਵਿੱਚ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁਸਤ ਹੈ ਅਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕਣਗੇ। ਉਨ੍ਹਾਂ ਕਿਹਾ ਕਿ ਇਸ ਐਪਲੀਕੇਸ਼ਨ ਰਾਹੀਂ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਅਤੇ ਇਹ ਐਪ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All